Gupreet Gogi Vs Dilip Kumar : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਸੀਨੀਅਰ IAS ਅਧਿਕਾਰੀ ਦਲੀਪ ਕੁਮਾਰ ਵਿਚਾਲੇ ਜੋ ਤਕਰਾਰ ਪੈਦਾ ਹੋਈ ਸੀ ਉਹ ਹੁਣ ਖ਼ਤਮ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ IAS ਅਧਿਕਾਰੀ ਦਲੀਪ ਕੁਮਾਰ ਨੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਗਲਤੀ ਮੰਨ ਲਈ ਹੈ। 


IAS ਦਲੀਪ ਕੁਮਾਰ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਦਾ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਦੁਰਵਿਹਾਰ ਕਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਵਿਧਾਇਕ ਨਾਲ ਸਾਰੇ ਸ਼ਿਕਵੇ ਦੂਰ ਕਰ ਲੈਣਗੇ। NRI ਮਾਮਲਿਆਂ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ ਨੇ ਕਮੇਟੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿਚ ਵਿਧਾਇਕਾਂ ਦਾ ਪੂਰਾ ਸਤਿਕਾਰ ਕਰਨਗੇ।


ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਾਲੀ ਕਮੇਟੀ ਨੇ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ਿਕਾਇਤ ’ਤੇ ਸੀਨੀਅਰ IAS ਦਲੀਪ ਕੁਮਾਰ ਨੂੰ ਤਲਬ ਕੀਤਾ ਸੀ। ਵਿਧਾਇਕ ਨੇ ਕਮੇਟੀ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਸੀ ਕਿ ਉਕਤ ਅਧਿਕਾਰੀ ਨੇ ਮਈ ਮਹੀਨੇ ਵਿਚ ਦੁਰਵਿਵਹਾਰ ਕਰਦਿਆਂ ਮੀਟਿੰਗ ਵਿਚੋਂ ਬਾਹਰ ਕੱਢ ਦਿੱਤਾ ਸੀ। ਬੀਤੇ ਦਿਨ IAS ਅਧਿਕਾਰੀ ਨੇ ਕਮੇਟੀ ਅੱਗੇ ਪੇਸ਼ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਧਾਇਕ ਦੀ ਪਹਿਚਾਣ ਨਹੀਂ ਸੀ ਅਤੇ ਅਜਿਹਾ ਕਰਨ ਦੀ ਕੋਈ ਮਨਸ਼ਾ ਨਹੀਂ ਸੀ।


ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਸੀਨੀਅਰ IAS ਅਧਿਕਾਰੀ ਦਲੀਪ ਕੁਮਾਰ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮਈ 'ਚ ਸ਼ਿਕਾਇਤ ਕੀਤੀ ਸੀ। ਵਿਧਾਇਕ ਦਾ ਕਹਿਣਾ ਸੀ ਕਿ ਉਹ 16 ਮਈ ਨੂੰ ਲੁਧਿਆਣਾ ਤੋਂ ਉਦਯੋਗਪਤੀਆਂ ਦਾ ਵਫ਼ਦ ਲੈ ਕੇ ਚੰਡੀਗੜ੍ਹ ਦੇ ਸੈਕਟਰ- 17 'ਚ ਅਧਿਕਾਰੀ ਨੂੰ ਮਿਲਣ ਗਏ ਤਾਂ IAS ਦਲੀਪ ਕੁਮਾਰ ਨੇ ਦੁਰਵਿਹਾਰ ਕੀਤਾ ਸੀ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial