Ludhiana News: ਜੇਕਰ ਤੁਹਾਡਾ ਬੱਚਾ ਪਤੰਗ ਚੜ੍ਹਾਉਣ ਦਾ ਸ਼ੌਕੀਨ ਹੈ ਤਾਂ ਸਾਵਧਾਨ ਹੋ ਜਾਓ। ਹੁਣ ਜੇਕਰ ਬੱਚਾ ਚੀਨੀ ਡੋਰ ਨਾਲ ਪਤੰਗ ਚੜ੍ਹਾਉਂਦਾ ਫੜਿਆ ਗਿਆ ਤਾਂ ਪੁਲਿਸ ਮਾਪਿਆਂ ਖਿਲਾਫ ਕਾਰਵਾਈ ਕਰੇਗੀ। ਪੁਲਿਸ ਤੇ ਪ੍ਰਸ਼ਾਸਨ ਨੇ ਇਹ ਚੇਤਾਵਨੀ ਚੀਨੀ ਡੋਰ ਨਾਲ ਵਾਪਰ ਰਹੇ ਭਿਆਨਕ ਹਾਦਸਿਆਂ ਮਗਰੋਂ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਚੀਨੀ ਡੋਰ ਨਾਲ ਦਿਨੋ-ਦਿਨ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਵੱਲੋਂ ਪਾਇਲ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਤੇ ਥਾਣਾ ਪਾਇਲ ਦੇ ਮੁੱਖ ਅਫਸਰ ਕੁਲਜਿੰਦਰ ਸਿੰਘ ਗਰੇਵਾਲ ਵੱਲੋਂ ਸ਼ਹਿਰ ਦੇ ਮੇਨ ਬਾਜ਼ਾਰ ਵਿੱਚ ਪਤੰਗਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਐਸਐਚਓ ਪਾਇਲ ਨੇ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਮਨੁੱਖਤਾ ਤੇ ਪੰਛੀਆਂ ਲਈ ਜਾਨਲੇਵਾ ਬਣ ਰਹੀ ਚੀਨੀ ਡੋਰ ਦੀ ਵਿਕਰੀ ਨਾ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚੀਨੀ ਡੋਰ ਨਾ ਲੈ ਕੇ ਦੇਣ। ਜੇਕਰ ਕੋਈ ਬੱਚਾ ਚੀਨੀ ਡੋਰ ਨਾਲ ਪਤੰਗ ਚੜ੍ਹਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੀਨੀ ਡੋਰ ਵੇਚਣ ਵਾਲਿਆਂ ਖਿਲਾਫ਼ ਲਾਮਬੰਦ ਹੋਣ ਤੇ ਪੁਲੀਸ ਦਾ ਸਾਥ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ