Ludhiana news: 25 ਫਰਵਰੀ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ 'ਚ SAD ਦੀ ਅਹਿਮ ਮੀਟਿੰਗ, ਸਾਰਿਆਂ ਨੂੰ ਪਹੁੰਚਣ ਦੀ ਅਪੀਲ
Ludhiana news: ਭੁਪਿੰਦਰ ਸਿੰਘ ਭਿੰਦਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਲਈ,ਆਉਣ ਵਾਲੀਆਂ ਐਮਪੀ ਦੀਆਂ ਚੋਣਾਂ ਲਈ,ਕਿਸਾਨੀ ਸੰਘਰਸ਼,ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਅਤੇ ਮਾੜੀ ਲਾਅ ਐਂਡ ਆਡਰ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।
Ludhiana news: ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ 25 ਫਰਵਰੀ ਨੂੰ ਦੁਪਿਹਰ ਨੂੰ 2:30pm ਵਜੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਵਰਕਰਾਂ ਵਿਚਾਲੇ ਮੀਟਿੰਗ ਹੋਵੇਗੀ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਭਿੰਦਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਲਈ,ਆਉਣ ਵਾਲੀਆਂ ਐਮਪੀ ਦੀਆਂ ਚੋਣਾਂ ਲਈ,ਕਿਸਾਨੀ ਸੰਘਰਸ਼,ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਅਤੇ ਮਾੜੀ ਲਾਅ ਐਂਡ ਆਡਰ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Ludhiana news: ਨਗਰ ਨਿਗਮ ਅਧਿਕਾਰੀ ਦੇ ਨਾਂਅ 'ਤੇ ਰਿਸ਼ਵਤ ਲੈਣ ਵਾਲਾ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ
ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਨੇ ਸਮੂਹ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਆਪਣੇ ਸਾਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਨਾਲ ਲੈ ਕੇ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨੀ ਤਾਂ ਜੋ ਆਪ ਸਭ ਦੇ ਵਿਚਾਰ ਜਾਣ ਕੇ ਇਹਨਾਂ ਮੁੱਦਿਆਂ ਦੇ ਉੱਪਰ ਵਿਚਾਰ ਵਿਮਰਸ਼ ਕਰਕੇ ਅਗਲੇ ਪ੍ਰੋਗਰਾਮ ਉਲੀਕੇ ਜਾ ਸਕਣ।
ਇਸ ਦੇ ਨਾਲ ਹੀ ਜੱਥੇਬੰਦਕ ਢਾਂਚੇ ਦੇ ਵਿਸਥਾਰ ਨੂੰ ਵੀ ਅਮਲ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਬੇਨਤੀ ਨੂੰ ਬਾਕੀ ਸਾਥੀਆਂ ਅਤੇ ਪੰਜਾਬ ਹਿਤੈਸ਼ੀਆਂ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਵੀ ਮੀਟਿੰਗ ਵਿੱਚ ਜਰੂਰ ਸੱਦੋ। ਇਸ ਮੌਕੇ ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਜਿਹੜੇ ਵੀਰ ਅਤੇ ਭੈਣਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜਨਾ ਚਾਹੁੰਦੇ ਹਨ, ਤੁਸੀਂ ਉਨ੍ਹਾਂ ਨੂੰ ਵੀ ਨਾਲ ਲੈ ਕੇ ਆ ਸਕਦੇ ਹੋ।
ਇਹ ਵੀ ਪੜ੍ਹੋ: Chandigarh News: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਘਰਾਂ ਦੁਆਲੇ ਸੁਰੱਖਿਆ ਟਾਈਟ