Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਨਗਰ ਨਿਗਮ ਮੁਲਾਜ਼ਮਾਂ ਦੀ ਡਿਊਟੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ...

Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਨਗਰ ਨਿਗਮ ਮੁਲਾਜ਼ਮਾਂ ਦੀ ਡਿਊਟੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਹੁਣ ਮੁਲਾਜ਼ਮਾਂ ਨੂੰ ਡਬਲ ਡਿਊਟੀ ਨਹੀਂ ਕਰਨੀ ਪਵੇਗੀ। ਇਸ ਦੇ ਤਹਿਤ ਕਮਿਸ਼ਨਰ ਨੇ ਸਰਕਾਰ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਇੰਸਪੈਕਟਰਾਂ ਨੂੰ ਮਰਦਮਸ਼ੁਮਾਰੀ (ਜਨਗਣਨਾ) ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ।
ਮੁਲਾਜ਼ਮਾਂ ਨੂੰ ਪਰੇਸ਼ਾਨੀ ਦਾ ਕਰਨਾ ਪੈ ਰਿਹਾ ਸੀ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀ ਅਪਡੇਟ ਕਰਨ ਦੇ ਨਾਲ-ਨਾਲ ਮਰਦਮਸ਼ੁਮਾਰੀ ਸਰਵੇ ਦਾ ਕੰਮ ਇੱਕੋ ਸਮੇਂ ਸ਼ੁਰੂ ਹੋ ਗਿਆ ਹੈ। ਇਸ ਕੰਮ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਕਈ ਮੁਲਾਜ਼ਮਾਂ ਨੂੰ ਡਬਲ ਡਿਊਟੀ ਦੇ ਦਿੱਤੀ ਗਈ ਸੀ, ਜਿਸ ਕਾਰਨ ਨਿਗਮ ਦੇ ਰੋਜ਼ਾਨਾ ਦੇ ਕੰਮ ਨਾ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਨਵੇਂ ਇੰਸਪੈਕਟਰਾਂ ਨੂੰ ਚਾਰੋਂ ਜ਼ੋਨਾਂ 'ਚ ਜ਼ਿੰਮੇਵਾਰੀ ਸੌਂਪੀ
ਇਸ ਤੋਂ ਇਲਾਵਾ ਮੁਲਾਜ਼ਮਾਂ ਦੀ ਡਬਲ ਡਿਊਟੀ ਲਗਾਉਣ ਦਾ ਫ਼ੈਸਲਾ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣ ਹੋ ਰਿਹਾ ਹੈ, ਕਿਉਂਕਿ ਸਟੇਟ ਚੋਣ ਕਮਿਸ਼ਨਰ ਵੱਲੋਂ 7 ਅਪ੍ਰੈਲ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਸੀ ਕਿ ਵੋਟਰ ਸੂਚੀ ਅਪਡੇਟ ਕਰਨ ਦੇ ਕੰਮ 'ਚ ਲੱਗੇ ਮੁਲਾਜ਼ਮਾਂ ਨੂੰ ਮਰਦਮਸ਼ੁਮਾਰੀ ਜਾਂ ਕਿਸੇ ਹੋਰ ਕਾਰਜ ’ਤੇ ਨਾ ਲਗਾਇਆ ਜਾਵੇ।
ਖਬਰਾਂ ਮੁਤਾਬਕ ਹੁਣ ਉਕਤ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ ਅਤੇ ਕਮਿਸ਼ਨਰ ਨੇ ਨਵੇਂ ਇੰਸਪੈਕਟਰਾਂ ਨੂੰ ਚਾਰੋਂ ਜ਼ੋਨਾਂ 'ਚ ਵੰਡ ਕੇ ਮਰਦਮਸ਼ੁਮਾਰੀ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਨਾਲ ਨਗਰ ਨਿਗਮ ਦੀਆਂ ਖ਼ਾਲੀ ਪਈਆਂ ਕੁਰਸੀਆਂ ’ਤੇ ਮੁਲਾਜ਼ਮਾਂ ਦੇ ਵਾਪਸ ਪਰਤਣ ਦੀ ਉਮੀਦ ਵੱਧ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ
















