Ludhiana News: ਖੰਨਾ ਦੇ ਅਮਲੋਹ ਰੋਡ 'ਤੇ ਤੇਜ਼ ਰਫਤਾਰ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਬੇਕਾਬੂ ਟਰੈਕਟਰ ਟਰਾਲੀ ਬਿਜਲੀ ਦੇ ਖੰਭਿਆਂ ਤੇ ਤਾਰਾਂ ਨੂੰ ਤੋੜ ਕੇ ਇੱਕ ਦੁਕਾਨ ਵਿੱਚ ਵੜ ਗਿਆ। ਇਸ ਮੌਕੇ ਟਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਦਰੜ ਦਿੱਤਾ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਇਸ ਹਾਦਸੇ ਤੋਂ  ਬਾਅਦ ਕਈ ਲੋਕ ਆਪਣੀ ਜਾਨ ਬਚਾਉਣ ਲਈ ਭੱਜੇ। ਟਰੈਕਟਰ ਟਰਾਲੀ ਚਾਲਕ ਸ਼ਰਾਬੀ ਦੱਸਿਆ ਜਾ ਰਿਹਾ ਹੈ। 

Continues below advertisement


ਸਿਟੀ ਥਾਣਾ 2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਟਰੈਕਟਰ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।