Ludhiana News: ਲੁਧਿਆਣਾ ਦੇ ਸਿਵਲ ਹਸਪਤਾਲ 'ਚ ਜੰਮ ਕੇ ਗੁੰਡਾਗਰਦੀ ਹੋਈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੌਂਸਲਰ ਦੀ ਕਾਰ ਦੀ ਭੰਨਤੋੜ ਕੀਤੀ ਤੇ ਨਾਲ ਹੀ ਕੁਝ ਲੋਕਾਂ ਉਪਰ ਹਮਲਾ ਕਰ ਦਿੱਤਾ। ਦਰਅਸਲ ਟਿੱਬਾ ਰੋਡ ਸਥਿਤ ਚਰਨ ਨਗਰ ਇਲਾਕੇ ਵਿੱਚ ਦੇਰ ਸ਼ਾਮ ਕੁਝ ਲੋਕ ਆਪਸ ਵਿੱਚ ਭਿੜ ਗਏ। ਇਸ ਦੌਰਾਨ ਵਾਰਡ ਨੰਬਰ 13 ਦੇ ਕੌਂਸਲਰ ਸਰਬਜੀਤ ਸਿੰਘ ਆਪਣੀ ਇਨੋਵਾ ਕਾਰ ਵਿੱਚ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਆਏ।


ਇਸ ਦੌਰਾਨ ਬਦਮਾਸ਼ਾਂ ਨੇ ਸਿਵਲ ਹਸਪਤਾਲ 'ਤੇ ਹਮਲਾ ਕਰ ਦਿੱਤਾ। ਜਦੋਂ ਤੱਕ ਕੌਂਸਲਰ ਸਾਰਾ ਮਾਮਲਾ ਸਮਝ ਸਕਿਆ, ਹਮਲਾਵਰਾਂ ਨੇ ਉਸ ਦੀ ਕਾਰ ਦੀ ਭੰਨ-ਤੋੜ ਕਰ ਦਿੱਤੀ। ਹਸਪਤਾਲ ਵਿੱਚ ਕਾਰ ਵਿੱਚ ਲਿਆਂਦੇ ਜ਼ਖ਼ਮੀਆਂ ਦੀ ਵੀ ਕੁੱਟਮਾਰ ਕੀਤੀ ਗਈ। ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਦੀ ਗਿਣਤੀ 20 ਤੋਂ 25 ਹੈ। ਸਾਰੇ ਬਦਮਾਸ਼ ਵੱਖ-ਵੱਖ ਬਾਈਕ 'ਤੇ ਸਵਾਰ ਹੋ ਕੇ ਆਏ ਸੀ। ਹਮਲਾਵਰ ਕਰੀਬ 10 ਤੋਂ 15 ਮਿੰਟ ਤੱਕ ਹਸਪਤਾਲ ਵਿੱਚ ਤੋੜਫੋੜ ਕਰਦੇ ਰਹੇ। ਮੁਲਜ਼ਮਾਂ ਨੇ ਹਸਪਤਾਲ ਦੇ ਕਈ ਗਮਲੇ ਵੀ ਤੋੜ ਦਿੱਤੇ।


ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀਆਂ ਦੀ ਪਛਾਣ ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਾਜਵੰਤ ਕੌਰ ਤੇ ਸੰਦੀਪ ਕੌਰ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿੱਚ ਭੰਨਤੋੜ ਦਾ ਇਹ ਤੀਜਾ ਮਾਮਲਾ ਹੈ।


ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਇਲਾਕੇ ਦੇ ਇੱਕ ਮੈਡੀਕਲ ਸਟੋਰ ਨੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਲਈ ਕਿਹਾ ਸੀ। ਪਹਿਲਾਂ ਉਸ ਦਾ ਪੁੱਤਰ ਉੱਥੇ ਕੰਮ ਕਰਦਾ ਸੀ। ਹੁਣ ਪਰਿਵਾਰ ਦੀ ਸਖ਼ਤੀ ਤੋਂ ਬਾਅਦ ਮਨਪ੍ਰੀਤ ਸਿੰਘ ਨਸ਼ਾ ਸਪਲਾਈ ਕਰਨ ਨਹੀਂ ਜਾਂਦਾ। ਉਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਵੀ ਮੁਲਜ਼ਮਾਂ ਨੇ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਸੀ ਪਰ ਹੁਣ ਉਹ ਸੁਧਰ ਗਿਆ ਹੈ।


ਬਲਵਿੰਦਰ ਸਿੰਘ ਅਨੁਸਾਰ ਵੀਰਵਾਰ ਨੂੰ ਉਕਤ ਬਦਮਾਸ਼ਾਂ ਨੇ ਉਸ ਨੂੰ ਗਲੀ 'ਚ ਇਕੱਲਾ ਦੇਖ ਕੇ ਹਮਲਾ ਕਰ ਦਿੱਤਾ। ਜਦੋਂ ਪਰਿਵਾਰਕ ਮੈਂਬਰ ਮਨਪ੍ਰੀਤ ਨੂੰ ਬਚਾਉਣ ਗਏ ਤਾਂ ਬਦਮਾਸ਼ਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਗਲੀ ਵਿੱਚ ਬਦਮਾਸ਼ਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਇੱਟਾਂ ਤੇ ਪਥਰਾਅ ਕੀਤਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ