ਦੀਪ ਸਿੱਧੂ ਦੀ ਯਾਦ 'ਚ ਖ਼ਾਲਸਾ ਏਡ ਤੇ ਸਿੱਖ ਸੰਗਤ ਦਾ ਅਹਿਮ ਉਪਰਾਲਾ, ਆਈਏਐਸ ਤੇ ਪੀਸੀਐਸ ਦੀ ਮੁਫ਼ਤ ਤਿਆਰੀ ਲਈ ਬਣੇਗਾ ਸੈਂਟਰ
ਖ਼ਾਲਸਾ ਏਡ ਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਦੀਪ ਸਿੱਧੂ ਮੈਮੋਰੀਅਲ ਟਰੱਸਟ ਚੌਕੀਮਾਨ ਨੇੜੇ ਇੱਕ ਯਾਦਗਾਰ ਉਸਾਰਨ ਜਾ ਰਿਹਾ ਹੈ। ਇਸ ਸੈਂਟਰ ‘ਚ ਨੌਜਵਾਨਾਂ ਨੂੰ ਆਈਏਐਸ ਤੇ ਪੀਸੀਐਸ ਦੀ ਮੁਫ਼ਤ ਤਿਆਰੀ ਕਰਵਾਉਣ ਤੋਂ ਇਲਾਵਾ ਲੋੜਵੰਦਾਂ ਲਈ...
Ludhiana News: ਖ਼ਾਲਸਾ ਏਡ ਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਦੀਪ ਸਿੱਧੂ ਮੈਮੋਰੀਅਲ ਟਰੱਸਟ ਚੌਕੀਮਾਨ ਨੇੜੇ ਇੱਕ ਯਾਦਗਾਰ ਉਸਾਰਨ ਜਾ ਰਿਹਾ ਹੈ। ਇਸ ਸੈਂਟਰ ‘ਚ ਨੌਜਵਾਨਾਂ ਨੂੰ ਆਈਏਐਸ ਤੇ ਪੀਸੀਐਸ ਦੀ ਮੁਫ਼ਤ ਤਿਆਰੀ ਕਰਵਾਉਣ ਤੋਂ ਇਲਾਵਾ ਲੋੜਵੰਦਾਂ ਲਈ ਹਸਪਤਾਲ ਦਾ ਨਿਰਮਾਣ ਵੀ ਹੋਵੇਗਾ।
ਮਰਹੂਮ ਕਲਾਕਾਰ ਦੀਪ ਸਿੱਧੂ ਦੀ ਇਹ ਯਾਦਗਾਰ ਹਾਈਵੇ ‘ਤੇ ਸਥਿਤ ਸੀਟੀ ਯੂਨੀਵਰਸਿਟੀ ਦੇ ਸਾਹਮਣੇ ਉਸਾਰੀ ਜਾਵੇਗੀ ਜਿਸ ਦਾ ਨੀਂਹ ਪੱਥਰ 15 ਫਰਵਰੀ ਨੂੰ ਰੱਖਿਆ ਜਾਵੇਗਾ। ਇਸ ਸਬੰਧ ‘ਚ ਦੀਪ ਸਿੱਧੂ ਮੈਮੋਰੀਅਲ ਟਰੱਸਟ ਦੀ ਉਸਾਰੀ ਵਾਲੀ ਥਾਂ ‘ਤੇ ਮੀਟਿੰਗ ਹੋਈ। ਮੀਟਿੰਗ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਮਗਰੋਂ ਮਰਹੂਮ ਕਲਾਕਾਰ ਦੇ ਭਰਾ ਐਡਵੋਕੇਟ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਤਿੰਨ ਰੋਜ਼ਾ ਸਮਾਗਮ ਦੀ ਸਮਾਪਤੀ ‘ਤੇ 15 ਫਰਵਰੀ ਨੂੰ ਨੀਂਹ ਪੱਥਰ ਰੱਖਿਆ ਜਾਵੇਗਾ।
ਇਸ ਥਾਂ ਗੁਰਦੁਆਰੇ ਦੀ ਉਸਾਰੀ ਕਰਵਾਉਣ ਤੋਂ ਇਲਾਵਾ ਆਮ ਲੋਕਾਂ ਦੀ ਸਿਹਤ ਸਹੂਲਤ ਲਈ ਹਸਪਤਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਹੋਣਹਾਰ ਨੌਜਵਾਨ ਆਈਏਐਸ, ਪੀਸੀਐਸ ਆਦਿ ਪ੍ਰਸ਼ਾਸਨਿਕ ਇਮਤਿਹਾਨਾਂ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਮੁਫ਼ਤ ‘ਚ ਟਰੱਸਟ ਵੱਲੋਂ ਤਿਆਰੀ ਕਰਵਾਈ ਜਾਵੇਗੀ। ਇਸ ਨਾਲ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਦੌੜ ਛੱਡ ਕੇ ਇਥੇ ਹੀ ਚੰਗੀਆਂ ਨੌਕਰੀਆਂ ਲੈਣ ਲਈ ਟਰੱਸਟ ਸਹਾਈ ਹੋਵੇਗਾ।
ਉਨ੍ਹਾਂ ਦੱਸਿਆ ਕਿ ਹਸਪਤਾਲ ਤੋਂ ਇਲਾਵਾ ਬਲੱਡ ਬੈਂਕ ਵੀ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ 15 ਫਰਵਰੀ ਨੂੰ ਧਾਰਮਿਕ ਸਮਾਗਮ ਕਰਵਾ ਕੇ ਇਸ ਸ਼ੁੱਭ ਕਾਰਜ ਦਾ ਆਰੰਭ ਹੋਵੇਗਾ। ਨੌਜਵਾਨਾਂ ਨੂੰ ਸਿੱਖੀ ਤੇ ਧਰਮ ਨਾਲ ਜੋੜ ਕੇ ਰੱਖਣ ਲਈ ਸਿੱਖ ਅਜਾਇਬਘਰ ਤੇ ਲਾਇਬਰੇਰੀ ਸਥਾਪਤ ਕਰਨ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਮੇਂ ਲੇਖਕ-ਨਿਰਦੇਸ਼ਕ ਅਮਰਦੀਪ ਗਿੱਲ ਸਮੇਤ ਦੀਪ ਸਿੱਧੂ ਨੂੰ ਚਾਹੁਣ ਵਾਲੇ ਪ੍ਰਸ਼ਸੰਕ ਤੇ ਟਰੱਸਟ ਦੇ ਅਹੁਦੇਦਾਰ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ