ਪੜਚੋਲ ਕਰੋ

Ludhiana News: ਖੇਤੀਬਾੜੀ ਮੰਤਰੀ ਵਲੋਂ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ, ਜਾਣੋ ਕੀ ਹੈ ਖ਼ਾਸ

ਗ੍ਰਾਂਟ ਥਾਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਨੇ ਲੁਧਿਆਣਾ, ਰੂਪਨਗਰ, ਮੋਗਾ ਅਤੇ ਬਰਨਾਲਾ ਵਿੱਚ ਐਫ.ਪੀ.ਸੀ. ਦੀਆਂ 25 ਮਹਿਲਾ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਡਰੋਨ ਪਾਇਲਟਾਂ ਦੀ ਸਿਖਲਾਈ ਲਈ ਹੈ।

Ludhiana News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਹਿਲਾ ਕਿਸਾਨ ਉਤਪਾਦਕ ਕੰਪਨੀਆਂ (ਐਫਪੀਸੀ) ਨੇ ਆਪਣੇ ਮਹੱਤਵਪੂਰਨ ਆਰਥਿਕ ਯੋਗਦਾਨ ਨਾਲ ਖੇਤੀਬਾੜੀ ਦੇ ਵਿਕਾਸ ਅਤੇ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਗ੍ਰਾਂਟ ਥਾਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਵੱਲੋਂ ਕਰਵਾਏ ਗਏ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਫ.ਪੀ.ਸੀ. ਪੇਂਡੂ ਵਿਕਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉੱਭਰ ਰਹੇ ਹਨ ਅਤੇ ਉਨ੍ਹਾਂ ਨੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਅਜਿਹੇ ਹੋਰ ਐਫ.ਪੀ.ਸੀਜ਼ ਦੀ ਸਥਾਪਨਾ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਮਹਿਲਾ ਐਫ.ਪੀ.ਸੀਜ਼ ਨੂੰ ਉਨ੍ਹਾਂ ਦੇ ਕਾਰੋਬਾਰ ਦੇ ਹੋਰ ਵਾਧੇ ਵਿੱਚ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ। ਗ੍ਰਾਂਟ ਥਾਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਨੇ ਲੁਧਿਆਣਾ, ਰੂਪਨਗਰ, ਮੋਗਾ ਅਤੇ ਬਰਨਾਲਾ ਵਿੱਚ ਐਫ.ਪੀ.ਸੀ. ਦੀਆਂ 25 ਮਹਿਲਾ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਡਰੋਨ ਪਾਇਲਟਾਂ ਦੀ ਸਿਖਲਾਈ ਲਈ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਮਹਿਲਾ ਐਫਪੀਸੀਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਆਰਥਿਕ ਵਿਕਾਸ ਲਈ ਵਚਨਬੱਧ ਹੈ।

ਡਾਇਰੈਕਟਰ ਇੰਡਸਟਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ. ਨੇ ਵੀ ਸਟਰੀ ਪ੍ਰੋਜੈਕਟ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ 16 ਕਿਸਾਨ ਉਤਪਾਦਕ ਕੰਪਨੀਆਂ (ਐਫ.ਪੀ.ਸੀ.) ਰਜਿਸਟਰ ਕੀਤੀਆਂ ਹਨ ਅਤੇ ਉੱਚ ਗੁਣਵੱਤਾ ਵਾਲੇ ਬੀਜਾਂ, ਕੀਟਨਾਸ਼ਕਾਂ ਅਤੇ ਪ੍ਰੋਜੈਕਟ ਦੀਆਂ ਪਹਿਲਕਦਮੀਆਂ ਰਾਹੀਂ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ ਹੈ ਜਿਸ ਵਿੱਚ ਵਾਜਿਬ ਕੀਮਤਾਂ 'ਤੇ ਖਾਦ, ਔਰਤਾਂ ਨੂੰ ਡਰੋਨ ਪਾਇਲਟ ਬਣਨ ਦੀ ਸਿਖਲਾਈ, ਬੈਂਕ ਲਿੰਕੇਜ ਅਤੇ ਕਰੈਡਿਟ ਕੁਨੈਕਸ਼ਨਾਂ ਦੀ ਸਹੂਲਤ ਅਤੇ ਸਟੋਰੇਜ ਗੋਦਾਮਾਂ ਅਤੇ ਪ੍ਰਚੂਨ ਦੁਕਾਨਾਂ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨਾ ਸ਼ਾਮਲ ਹਨ।

ਸਿਖਰ ਸੰਮੇਲਨ ਦੌਰਾਨ, ਪ੍ਰੋਫੈਸਰ ਵੀ. ਪਦਮਾਨੰਦ, ਮਨਪ੍ਰੀਤ ਸਿੰਘ ਅਤੇ ਕੁੰਦਨ ਕੁਮਾਰ ਨੇ ਪ੍ਰੋਜੈਕਟ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਟਰੀ ਪ੍ਰੋਜੈਕਟ ਦਾ ਉਦੇਸ਼ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੇ ਸਾਲ ਵਿੱਚ ਘੱਟੋ-ਘੱਟ 25,000 ਲਾਭਪਾਤਰੀਆਂ ਤੱਕ ਇਸਦਾ ਲਾਭ ਪਹੁੰਚਾਉਣਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

ਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲਆਪਣੀ ਮਾਂ ਵਰਗੀ ਜ਼ਮੀਨ ਵੇਚ , ਬਾਹਰ ਜਾਕੇ ਘਰ ਪਾਉਣ ਦਾ ਕੀ ਫਾਇਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget