Ludhiana News: ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲੁਧਿਆਣਾ ਦੇ ਕਾਰੋਬਾਰੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਦੀ ਮੰਗ ਕਰਨ ਦੇ ਇਲਜ਼ਾਮਾਂ ਮਗਰੋਂ ਜਸਨੀਤ ਦੇ ਸਾਥੀ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਗਿਆਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਰਿਮਾਂਡ ’ਤੇ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮ ਲੱਕੀ ਸੰਧੂ ਤੋਂ ਪੁੱਛਗਿਛ ਕਰ ਕੇ ਉਸ ਦੇ ਗੈਂਗਸਟਰਾਂ ਨਾਲ ਸਬੰਧ ਖੰਗਾਲ ਰਹੀ ਹੈ।
ਇਸ ਬਾਰੇ ਡੀਸੀਪੀ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਨੇ ਕਿਹਾ ਹੈ ਕਿ ਮੁਲਜ਼ਮ ਲੱਕੀ ਸੰਧੂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਕਈ ਤੱਥਾਂ ’ਤੇ ਉਸ ਤੋਂ ਪੁੱਛਗਿਛ ਕੀਤੀ ਜਾਣੀ ਹੈ। ਉਮੀਦ ਹੈ ਕਿ ਕਈ ਰਾਜ਼ ਇਸ ਮਾਮਲੇ ’ਚ ਹੋਰ ਖੁੱਲ੍ਹ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਬਲੈਕਮੇਲ ਕਰਨ ਲਈ ਜਸਨੀਤ, ਲੱਕੀ ਸੰਧੂ ਰਾਹੀਂ ਗੈਂਗਸਟਰਾਂ ਤੋਂ ਧਮਕੀਆਂ ਦਿਵਾਉਂਦੀ ਸੀ। ਇਹ ਵੀ ਦੋਸ਼ ਸਨ ਕਿ ਲੱਕੀ ਸੰਧੂ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ। ਇਸ ਸਮੇਂ ਉਸ ਕੋਲ ਹਥਿਆਰ ਹੈ ਤੇ ਉਹ ਆਪਣਾ ਲਾਇਸੈਂਸ ਵੀ ਰੀਨਿਊ ਨਹੀਂ ਕਰਵਾ ਸਕਿਆ ਸੀ ਜਿਸ ਦੀ ਜਾਂਚ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਡੀਸੀਪੀ ਹੁੰਦਲ ਨੇ ਦੱਸਿਆ ਕਿ ਜਸਨੀਤ ਕੌਰ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਹੀ ਲੱਕੀ ਸੰਧੂ ਦਾ ਨਾਮ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਨੇ ਯੂਥ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਵੀ ਨਾਮਜ਼ਦ ਕਰ ਲਿਆ ਸੀ। ਇਸ ਤੋਂ ਬਾਅਦ ਲੱਕੀ ਸੰਧੂ ਫ਼ਰਾਰ ਚੱਲ ਰਿਹਾ ਸੀ।
ਉਧਰ, ਲੱਕੀ ਸੰਧੂ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਨੂੰ ਗਲਤ ਦੱਸ ਚੁੱਕੇ ਹਨ ਤੇ ਸ਼ੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੀ ਸਫ਼ਾਈ ਪੇਸ਼ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਇਸ ਦੇ ਨਾਲ ਨਾਲ ਲੱਕੀ ਸੰਧੂ ’ਤੇ ਦੋਸ਼ ਹਨ ਕਿ ਇੰਸਟਾਗ੍ਰਾਮਰ ਜਸਨੀਤ ਕੌਰ ਨੂੰ ਮੋਹਰਾ ਬਣਾ ਕੇ ਉਹ ਕਾਰੋਬਾਰੀਆਂ ਨੂੰ ਗੈਂਗਸਟਰਾਂ ਤੋਂ ਧਮਕੀਆਂ ਦਿਵਾਉਂਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।