ਪੜਚੋਲ ਕਰੋ

ਵਿਧਾਇਕਾ ਮਾਣੂੰਕੇ ਵੱਲੋਂ ਸ਼ਹਿਰ ਦੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਮੁਕੰਮਲ ਕਰਨ ਲਈ ਹਦਾਇਤਾਂ

ਮੀਟਿੰਗ ਦੌਰਾਨ ਜਗਰਾਉਂ ਸ਼ਹਿਰ ਦੇ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਮੀਖਿਆ ਕੀਤੀ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਸਾਰਾ ਕੰਮ ਸੌ ਪ੍ਰਤੀਸ਼ਤ ਮੁਕੰਮਲ ਕੀਤਾ ਜਾਵੇ। 

Punjab News: ਪਿਛਲੀਆਂ ਸਰਕਾਰਾਂ ਵੱਲੋਂ ਜਗਰਾਉਂ ਸ਼ਹਿਰ ਦੇ ਅਧੂਰੇ ਛੱਡੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਨਗਰ ਕੌਸਲ ਜਗਰਾਉਂ ਦੇ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਜਗਰਾਉਂ ਸ਼ਹਿਰ ਦੇ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਮੀਖਿਆ ਕੀਤੀ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਸਾਰਾ ਕੰਮ ਸੌ ਪ੍ਰਤੀਸ਼ਤ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਕੋਈ ਵਿਤਕਰਾ ਨਾ ਕੀਤਾ ਜਾਵੇ ਅਤੇ ਪਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ ਤੇ ਕੰਮ ਕਰਵਾਇਆ ਜਾਵੇ ਅਤੇ ਸ਼ਹਿਰ ਦੀ ਆਵਾਜਾਈ ਤੇ ਟ੍ਰੈਫਿਕ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।  ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਸ਼ਹਿਰ 23 ਕੌਸਲਰਾਂ ਨੂੰ ਨਿੱਜੀ ਤੌਰ 'ਤੇ ਕਿਹਾ ਕਿ ਆਪੋ-ਆਪਣੇ ਵਾਰਡਾਂ ਵਿੱਚ ਰਹਿੰਦੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮਾਂ ਦੀਆਂ ਲਿਸਟਾਂ ਤਿਆਰ ਕਰਕੇ ਦਿੱਤੀਆਂ ਜਾਣ, ਤਾਂ ਜੋ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਕਰਵਾਇਆ ਜਾ ਸਕੇ। 

ਵਿਧਾਇਕਾ ਮਾਣੂੰਕੇ ਵੱਲੋਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿੰਨਾਂ ਦੀ ਵੀ ਸੀਵਰੇਜ ਜਾਂ ਵਾਟਰ ਸਪਲਾਈ ਦੀ ਸਮੱਸਿਆ ਹੈ, ਉਹ ਤੁਰੰਤ ਜਗਰਾਉਂ ਦੇ ਹੀਰਾ ਬਾਗ਼ ਸਥਿਤ ਐਮ.ਐਲ.ਏ.ਦਫਤਰ ਵਿਖੇ ਪਹੁੰਚ ਕੇ ਸੂਚਿਤ ਕਰਨ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਸਮਾਂਧਾਨ ਕੀਤਾ ਜਾ ਸਕੇ।  ਵਿਧਾਇਕਾ ਮਾਣੂੰਕੇ ਨੇ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਵਿੱਚੋਂ ਵਾਟਰ ਸਪਲਾਈ ਦੀ ਸਮੱਸਿਆ ਹੱਲ ਕਰਨ ਲਈ ਸ਼ਹਿਰ ਵਿੱਚ 2 ਨਵੇਂ ਟਿਊਬਵੈਲ ਲਗਾਏ ਜਾਣਗੇ ਅਤੇ ਸ਼ਹਿਰ ਦੀ ਵਾਰਡਬੰਦੀ ਵੀ ਵਧਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਵਾਰਡਬੰਦੀ ਵਧਾਕੇ ਸੀਵਰੇਜ ਅਤੇ ਵਾਟਰ ਸਪਲਾਈ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੌ ਪ੍ਰਤੀਸ਼ਤ ਸੀਵਰੇਜ ਦਾ ਕੰਮ ਮੁਕੰਮਲ ਹੋਣ ਉਪਰੰਤ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਮਸਲਾ ਵੀ ਹੱਲ ਹੋ ਜਾਵੇਗਾ।  ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਨੈਸ਼ਨਲ ਹਾਈਵੇ ਦੇ ਸਲਿੱਪ ਰੋਡ ਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਡਰੇਨਾਂ ਅੰਦਰ ਵੀ ਰੇਨ ਵਾਟਰ ਹਾਰਵੈਸਟਰ ਬੰਦ ਪਏ ਹਨ ਜਿਸ ਕਾਰਨ ਬਰਸਾਤ ਦੇ ਦਿਨਾਂ ਵਿੱਚ ਪਾਣੀ ਬਲੌਕ ਹੋ ਜਾਂਦਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। 

ਵਿਧਾਇਕਾ ਨੇ ਕਿਹਾ ਕਿ ਇਹ ਮਸਲਾ ਹੱਲ ਕਰਵਾਉਣ ਲਈ ਉਹ ਖੁਦ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਅਤੇ ਮੰਗ ਕੀਤੀ ਜਾਵੇਗੀ ਕਿ ਬਰਸਾਤੀ ਨਾਲਿਆਂ ਦਾ ਟੌਪ ਲੈਵਲ ਰੋਡ ਤੋਂ ਨੀਵਾਂ ਕੀਤਾ ਜਾਵੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget