Punjab News: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਚੰਡੀਗੜ੍ਹ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਐਨਸੀਬੀ ਚੰਡੀਗੜ੍ਹ ਵੱਲੋਂ 40 ਕਿਲੋ ਹੈਰੋਇਨ ਜ਼ਬਤ ਕਰਨ ਦੇ ਸਬੰਧ ਵਿੱਚ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੰਤਰਰਾਸ਼ਟਰੀ ਸਮੱਗਲਰ ਸੰਨੀ ਵਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ।


ਜ਼ਿਕਰ ਕਰ ਦਈਏ ਕਿ ਸੰਨੀ ਵਰਮਾ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਲਈ ਭੁਗਤਾਨ ਲੈਣ-ਦੇਣ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਉਹ ਪਿਛਲੇ ਸਾਲ ਜੈਪੁਰ ਹਵਾਈ ਅੱਡੇ 'ਤੇ ਫੜੇ ਗਏ ਅਕਸ਼ੈ ਛਾਬੜਾ ਨਾਮ ਦੇ ਮੁਲਜ਼ਮ ਦਾ ਮੁੱਖ ਸਾਥੀ ਹੈ।


NCB ਅਤੇ CI ਪੰਜਾਬ ਪੁਲਿਸ ਦੀਆਂ ਸਾਂਝੀਆਂ ਕੋਸ਼ਿਸ਼ਾਂ ਲਿਆਈਆਂ ਰੰਗ


ਇਸ ਆਪਰੇਸ਼ਨ ਨੂੰ ਬਹੁਤ ਗੁਪਤ ਰੱਖਿਆ ਗਿਆ ਸੀ। ਇਸ ਦੀ ਅਗਵਾਈ ਪੰਜਾਬ ਪੁਲਿਸ ਦੇ ਏਆਈਜੀ ਨਵਜੋਤ ਸਿੰਘ ਮਾਹਲ ਨੇ ਕੀਤੀ। ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਅਤੇ ਅਕਸ਼ੈ ਛਾਬੜਾ ਦੇ ਨਿਯੰਤਰਣ ਹੇਠ ਲੁਧਿਆਣਾ ਤੋਂ ਚੱਲ ਰਹੇ ਨੈਟਵਰਕ ਨੂੰ ਖਤਮ ਕਰਨ ਵਿੱਚ NCB ਅਤੇ CI ਪੰਜਾਬ ਪੁਲਿਸ ਦੀਆਂ ਸਾਂਝੀਆਂ ਕੋਸ਼ਿਸ਼ਾਂ ਮਹੱਤਵਪੂਰਨ ਹਨ।


NCB ਚੰਡੀਗੜ੍ਹ ਜ਼ੋਨਲ ਯੂਨਿਟ ਨੇ ਕੁੱਲ 40 ਕਿਲੋ ਹੈਰੋਇਨ ਅਤੇ 0.557 ਕਿਲੋ ਅਫੀਮ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ ਇਸ ਨੈੱਟਵਰਕ ਨਾਲ ਜੁੜੇ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਸਾਰੇ ਲੁਧਿਆਣਾ ਵਿੱਚ ਅਕਸ਼ੈ ਛਾਬੜਾ ਵੱਲੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ