(Source: ECI/ABP News/ABP Majha)
Ludhiana Encounter: ਮਾਰੇ ਗੈਂਗਸਟਰਾਂ ਦੀ ਹੋਵੇਗੀ ਜਾਂਚ, SIT ਦਾ ਗਠਨ, ਵਪਾਰੀ ਦੀ ਕਾਰ ਵੀ ਹੋਈ ਰਿਕਵਰ
Ludhiana Encounter Update: ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ ’ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ
Ludhiana Encounter: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਏਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਸਰਾਂ, ਏਡੀਸੀਪੀ-2 ਸੋਹੇਲ ਮੀਰ ਅਤੇ ਐਸਐਚਓ ਡੇਹਲੋਂ ਇਸ ਐਸ.ਆਈ.ਟੀ. ਦੇ ਮੈਂਬਰ ਹਨ।
ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ ’ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ।
ਮੁਕਾਬਲੇ ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial