Issue Of Birthday Party Of A Prisoner In Ludhiana Jail: ਜੇਲ੍ਹਾਂ ਵਿੱਚ ਬੰਦ ਗੈਂਗਸਟਰ ਪੰਜਾਬ ਸਰਕਾਰ ਲਈ ਸਿਰਦਰਦ ਬਣੇ ਹੋਏ ਹਨ। ਹਾਲੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚੋਂ ਇੰਟਰਵਿਊ ਦਾ ਮਾਮਲਾ ਠੰਢਾ ਨਹੀਂ ਹੋਇਆ ਕਿ ਪੰਜਾਬ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਸਾਹਮਣੇ ਆ ਗਈ ਹੈ। ਇਹ ਵੀਡੀਓ ਗੈਂਗਸਟਰਾਂ ਵੱਲੋਂ ਕੀਤੀ ਗਈ ਜਨਮ ਦਿਨ ਦੀ ਪਾਰਟੀ ਦੀ ਵੀਡੀਓ ਹੈ। ਜਿਸ ਨੂੰ ਸ਼ੂਟ ਕਰਕੇ ਇੰਸਟਾਗ੍ਰਾਮ 'ਤੇ ਸ਼ੇਅਰ ਕਰ ਦਿੱਤਾ ਗਿਆ। ਇਹ ਘਟਨਾ ਲੁਧਿਆਣਾ ਦੀ ਸੈਂਟਰ ਜੇਲ੍ਹ ਵਿੱਚ ਵਾਪਰੀ ਹੈ।
ਗੈਂਗਸਟਰਾਂ ਦੀ ਜਨਮਦਿਨ ਪਾਰਟੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਜਿਹਨਾਂ ਦੇ ਕੋਲ ਗ੍ਰਹਿ ਮੰਤਰਾਲਾ ਅਤੇ ਜੇਲ੍ਹ ਵਿਭਾਗ ਹੈ।
ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਹ 5ਜੀ ਜੈਮਰ ਕਿੱਥੇ ਹੈ, ਜਿਸ ਦੀ ਵਰਤੋਂ ਤੁਸੀਂ ਆਪਣੀ ਨਿੱਜੀ ਸੁਰੱਖਿਆ ਲਈ ਕਰਦੇ ਹੋ।
ਸਿੱਧੂ ਨੇ ਕਿਹਾ ਕਿ ਜੇਲ੍ਹ ਮੈਨੂਅਲ ਅਨੁਸਾਰ ਛੇ ਕੈਦੀਆਂ ਲਈ ਇੱਕ ਆਦਮੀ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਜਦੋਂ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਇੱਕ ਵਿਅਕਤੀ 26 ਵਿਅਕਤੀਆਂ ਨੂੰ ਸੰਭਾਲ ਰਿਹਾ ਹੈ। ਇੰਨੇ ਥੋੜ੍ਹੇ ਸਟਾਫ ਨਾਲ, ਤੁਸੀਂ ਇੱਕ ਅਸਫਲ ਜੇਲ੍ਹ ਮੰਤਰੀ ਹੋ। ਰੁਜ਼ਗਾਰ ਦੀ ਗੱਲ ਕਰਦੋ ਹੋ.. ਜਾਗੋ ਜਨਾਬ...
https://twitter.com/sherryontopp/status/1742834981683224667
ਓਧਰ ਅਕਾਲੀ ਦਲ ਨੇ ਵੀ ਇਸ ਮੁੱਦੇ 'ਤੇ ਸੀਐਮ ਭਗਵੰਤ ਮਾਨ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵੈਸੇ ਤਾਂ ਇਸ ਵੀਡੀਓ 'ਤੇ ਟਿੱਪਣੀ ਕਰਨ ਦੀ ਕੋਈ ਲੋੜ ਨਹੀਂ ਹੈ। ਇਹ ਆਪਣੇ ਆਪ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਅਸਫਲਤਾ ਅਤੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ ਹੈ।
ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਪੰਜਾਬ ਦੀ ਭਲਾਈ ਲਈ ਕਿਸ ਤਰ੍ਹਾਂ ਕੰਮ ਕਰ ਰਹੇ ਹਨ। ਉਂਝ ਇਹ ਘਟਨਾ ਲੁਧਿਆਣਾ ਜੇਲ੍ਹ ਵਿੱਚ ਵਾਪਰੀ ਹੈ। ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਮੁੱਖ ਮੰਤਰੀ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
https://twitter.com/bsmajithia/status/1742893039549620375