Ludhiana News: 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਜੱਸੀ ਖੰਗੂੜਾ ਦੇ ਹੋਟਲ 'ਤੇ ਅੱਧੀ ਰਾਤ ਨੂੰ ਰੇਡ
Ludhiana News: ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਸਥਿਤ ਹੋਟਲ ਪਾਰਕ ਪਲਾਜ਼ਾ 'ਚ ਰਾਤ ਕਰੀਬ 11.30 ਵਜੇ ਆਮਦਨ ਕਰ ਅਤੇ ਚੋਣ ਕਮਿਸ਼ਨ ਨੇ ਛਾਪਾ ਮਾਰਿਆ।
Ludhiana News: ਆਮਦਨ ਕਰ ਤੇ ਚੋਣ ਕਮਿਸ਼ਨ ਦੀ ਟੀਮ ਨੇ ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਸਥਿਤ ਹੋਟਲ ਪਾਰਕ ਪਲਾਜ਼ਾ 'ਤੇ ਲੰਘੀ ਰਾਤ ਕਰੀਬ 11.30 ਵਜੇ ਛਾਪਾ ਮਾਰਿਆ। ਟੀਮਾਂ ਵੱਲੋਂ ਪੂਰੇ ਹੋਟਲ ਨੂੰ ਸੀਲ ਕਰ ਦਿੱਤਾ ਗਿਆ। ਕਿਸੇ ਵੀ ਵਿਅਕਤੀ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹੋਟਲ ਦੇ ਮਾਲਕ ਸਾਬਕਾ ਵਿਧਾਇਕ ਜੱਸੀ ਖੰਗੂੜਾ 23 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
ਜੱਸੀ ਖੰਗੂੜਾ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਾਫੀ ਕਰੀਬੀ ਹਨ। ਸੂਤਰਾਂ ਅਨੁਸਾਰ ਚੋਣ ਕਮਿਸ਼ਨ ਤੇ ਆਮਦਨ ਕਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਚੋਣਾਂ 'ਚ ਇਸਤੇਮਾਲ ਕਰਨ ਲਈ ਹੋਟਲ 'ਚ ਵੱਡੀ ਰਕਮ ਪਈ ਹੈ। ਟੀਮਾਂ ਨੇ ਦੇਰ ਰਾਤ ਹੋਟਲ ਦੇ ਕਮਰਿਆਂ ਦੀ ਜਾਂਚ ਕੀਤੀ। ਟੀਮਾਂ ਨੇ ਉਨ੍ਹਾਂ ਕਮਰਿਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਜਿੱਥੇ ਰਾਜਾ ਵੜਿੰਗ ਦੇ ਨੇੜਲੇ ਲੋਕ ਰਹਿ ਰਹੇ ਲੋਕ ਸਨ। ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਰੱਖੀ।
ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਕਵਰੇਜ ਕਰਨ ਆਏ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ। ਘਟਨਾ ਵਾਲੀ ਥਾਂ 'ਤੇ ਪਹੁੰਚੇ ਏਸੀਪੀ ਜਤਿਨ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ। ਕੁਝ ਜਾਣਕਾਰੀ ਮਿਲੀ ਸੀ, ਜਿਸ ਕਾਰਨ ਪੁਲਿਸ ਦੀਆਂ ਟੀਮਾਂ ਨੇ ਹੋਟਲ ਦੀ ਚੈਕਿੰਗ ਕੀਤੀ।
ਬਾਂਸਲ ਨੇ ਕਿਹਾ ਕਿ ਪੁਲਿਸ ਅਕਸਰ ਹੀ ਹੋਟਲਾਂ ਦੀ ਚੈਕਿੰਗ ਕਰਦੀ ਹੈ। ਮਾਮਲੇ ਦੀ ਜਾਂਚ ਕਰਕੇ ਪੂਰੀ ਜਾਣਕਾਰੀ ਮੀਡੀਆ ਨੂੰ ਦਿੱਤੀ ਜਾਵੇਗੀ। ਅਧਿਕਾਰੀ ਦੁਪਹਿਰ 1.30 ਵਜੇ ਤੋਂ ਹੋਟਲ ਦੀ ਚੈਕਿੰਗ ਕਰ ਰਹੇ ਸਨ। ਅਧਿਕਾਰੀਆਂ ਨੇ ਹੋਟਲ ਦੇ ਦਸਤਾਵੇਜ਼ ਵੀ ਚੈੱਕ ਕੀਤੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।