ਪੜਚੋਲ ਕਰੋ

Jagraon 'ਚ ਦੋਸਤ ਨਾਲ ਘਰੋਂ ਗਏ ਨੌਜਵਾਨ ਦੀ ਮਿਲੀ ਲਾਸ਼ , ਹਿਮਾਚਲ 'ਚ ਕਰਦਾ ਸੀ ਨੌਕਰੀ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ

Jagraon News : ਲੁਧਿਆਣਾ ਦੇ ਜਗਰਾਉਂ ਅਧੀਨ ਆਉਂਦੇ ਹਠੂਰ ਇਲਾਕੇ ਵਿੱਚ 34 ਸਾਲਾ ਨੌਜਵਾਨ ਦੀ ਰਹੱਸਮਈ ਅਤੇ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ਼ ਹਿੰਦਾ ਵਜੋਂ ਹੋਈ ਹੈ

Jagraon News : ਲੁਧਿਆਣਾ ਦੇ ਜਗਰਾਉਂ  (Jagraon Murder  ) ਅਧੀਨ ਆਉਂਦੇ ਹਠੂਰ ਇਲਾਕੇ ਵਿੱਚ 34 ਸਾਲਾ ਨੌਜਵਾਨ ਦੀ ਰਹੱਸਮਈ ਅਤੇ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ਼ ਹਿੰਦਾ ( Harjinder Singh) ਵਜੋਂ ਹੋਈ ਹੈ। ਹਰਜਿੰਦਰ ਹਿਮਾਚਲ ਪ੍ਰਦੇਸ਼ ਵਿੱਚ ਨੌਕਰੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀਆਂ ਕੱਟਣ ਲਈ ਆਪਣੇ ਪਿੰਡ ਆਇਆ ਹੋਇਆ ਸੀ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

ਦੋਸਤ ਨਾਲ ਗਿਆ ਸੀ ਬਾਹਰ, ਸਵੇਰੇ ਮਿਲੀ ਲਾਸ਼

ਪਰਿਵਾਰਕ ਮੈਂਬਰਾਂ ਅਨੁਸਾਰ ਹਰਜਿੰਦਰ ਸਿੰਘ ਐਤਵਾਰ ਸ਼ਾਮ ਆਪਣੇ ਇੱਕ ਦੋਸਤ ਨਾਲ ਘਰੋਂ ਬਾਹਰ ਗਿਆ ਸੀ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਾ ਆਇਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪੂਰੀ ਰਾਤ ਖੋਜ ਕਰਨ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਸੋਮਵਾਰ ਸਵੇਰੇ ਹਰਜਿੰਦਰ ਦੀ ਲਾਸ਼ ਮਿਲਣ ਦੀ ਖ਼ਬਰ ਆਈ, ਜਿਸ ਨਾਲ ਪਰਿਵਾਰ ਵਿੱਚ ਚੀਕ-ਚਿਹਾੜਾ ਮਚ ਗਿਆ।

ਹਰਜਿੰਦਰ ਦਾ ਕਰੀਬ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ, ਮਾਤਾ-ਪਿਤਾ ਅਤੇ ਤਿੰਨ ਭਰਾਵਾਂ ਨੂੰ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਹਠੂਰ ਦੇ ਐੱਸਐੱਚਓ ਗੁਰਸੇਵਕ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਏਐੱਸਆਈ ਸੁਲਖਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ, ਇਸ ਦੀ ਅਸਲ ਵਜ੍ਹਾ ਜਾਣਨ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget