ਪੜਚੋਲ ਕਰੋ

 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ

Jagron Murder Case : ਜਗਰਾਉਂ ਦੇ ਹਠੂਰ ਵਿੱਚ 34 ਸਾਲਾ ਹਰਜਿੰਦਰ ਸਿੰਘ ਉਰਫ਼ ਹਿੰਦਾ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਜਾਂਚ ਦੌਰਾਨ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਹਰਜਿੰਦਰ ਦੀ ਮੌਤ ਕੁਦਰਤੀ ਨਹੀਂ ਸੀ,

Jagron Murder Case : ਜਗਰਾਉਂ ਦੇ ਹਠੂਰ ਵਿੱਚ 34 ਸਾਲਾ ਹਰਜਿੰਦਰ ਸਿੰਘ ਉਰਫ਼ ਹਿੰਦਾ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਜਾਂਚ ਦੌਰਾਨ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਹਰਜਿੰਦਰ ਦੀ ਮੌਤ ਕੁਦਰਤੀ ਨਹੀਂ ਸੀ, ਸਗੋਂ ਉਸਦੇ ਆਪਣੇ ਦੋਸਤਾਂ ਨੇ ਉਸਨੂੰ ਜ਼ਹਿਰੀਲਾ ਟੀਕਾ ਲਗਾ ਕੇ ਮਾਰ ਦਿੱਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸ਼ੁਰੂ ਵਿੱਚ ਪੁਲਿਸ ਨੇ ਇਤਫ਼ਾਕੀਆ ਮੌਤ ਦੀ ਕਾਰਵਾਈ ਕੀਤੀ ਸੀ ਪਰ ਲਾਸ਼ 'ਤੇ ਮਿਲੇ ਨਿਸ਼ਾਨਾਂ ਅਤੇ ਭੈਣ ਦੇ ਬਿਆਨਾਂ ਤੋਂ ਬਾਅਦ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਦੋਵੇਂ ਸਕੇ ਭਰਾ ਹਰਜਿੰਦਰ ਨੂੰ ਘਰ ਤੋਂ ਬੁਲਾ ਕੇ ਲੈ ਗਏ ਸਨ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਹੱਤਿਆ ਤੋਂ ਬਾਅਦ ਉਹਨਾਂ ਨੇ ਲਾਸ਼ ਸੜਕ ਕਿਨਾਰੇ ਸੁੱਟ ਦਿੱਤੀ ਸੀ। ਹੁਣ ਪੁਲਿਸ ਰਿਮਾਂਡ 'ਤੇ ਲੈ ਕੇ ਕਤਲ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਹਰਜਿੰਦਰ ਸਿੰਘ ਦਾ ਕਰੀਬ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਆਪਣੇ ਪਰਿਵਾਰ ਦਾ ਸਹਾਰਾ ਸੀ ਪਰ ਦੋਸਤਾਂ ਦੇ ਇਸ ਧੋਖੇ ਨੇ ਪਿੰਡ ਹਠੂਰ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਉਸਦੀ ਮੌਤ ਕਾਰਨ ਪਿਤਾ ਗਹਿਰੇ ਸਦਮੇ ਵਿੱਚ ਹਨ।

ਦੋਸਤ ਘਰੋਂ ਬੁਲਾ ਕੇ ਲੈ ਗਏ, ਅਗਲੇ ਦਿਨ ਮਿਲੀ ਲਾਸ਼

ਮ੍ਰਿਤਕ ਦੀ ਭੈਣ ਜਸਪ੍ਰੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ 14 ਜੂਨ ਦੀ ਸਵੇਰ ਹਰਜਿੰਦਰ ਇਹ ਕਹਿ ਕੇ ਘਰੋਂ ਗਿਆ ਸੀ ਕਿ ਉਸਦੇ ਦੋਸਤਾਂ ਨੇ ਉਸਨੂੰ ਆਪਣੇ ਦੂਜੇ ਘਰ ਬੁਲਾਇਆ ਹੈ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਾ ਆਇਆ ਤਾਂ ਪਰਿਵਾਰ ਨੇ ਰਾਤ ਭਰ ਉਸਦੀ ਭਾਲ ਕੀਤੀ। ਅਗਲੇ ਦਿਨ 15 ਜੂਨ ਦੀ ਸਵੇਰ ਹਰਜਿੰਦਰ ਦੀ ਲਾਸ਼ ਹਠੂਰ ਪਿੰਡ ਦੇ ਬੁਰਜ ਕੁਲਾਰਾ ਰੋਡ 'ਤੇ ਸਥਿਤ ਗੌਸ਼ਾਲਾ ਨੇੜੇ ਸ਼ੱਕੀ ਹਾਲਾਤਾਂ ਵਿੱਚ ਮਿਲੀ।

ਪਿਤਾ ਸਦਮੇ ਵਿੱਚ, ਭੈਣ ਦੇ ਬਿਆਨ ਨਾਲ ਖੁਲਿਆ ਕਤਲ ਦਾ ਭੇਦ

ਪੁੱਤਰ ਦੀ ਅਚਾਨਕ ਮੌਤ ਤੋਂ ਬਾਅਦ ਪਿਤਾ ਰਾਮ ਸਿੰਘ ਇੰਨੇ ਸਦਮੇ ਵਿੱਚ ਸਨ ਕਿ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਸਨ। ਇਸ ਕਾਰਨ ਪੁਲਿਸ ਨੇ ਪਹਿਲਾਂ ਬੀਐਨਐਸ ਦੀ ਧਾਰਾ 194 ਤਹਿਤ ਇਤਫ਼ਾਕੀਆ ਮੌਤ ਦੀ ਕਾਰਵਾਈ ਕੀਤੀ ਸੀ। ਬਾਅਦ ਵਿੱਚ ਭੈਣ ਜਸਪ੍ਰੀਤ ਕੌਰ ਨੇ ਪੁਲਿਸ ਨੂੰ ਅਹਿਮ ਜਾਣਕਾਰੀ ਦਿੱਤੀ। ਉਸਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਿਆ ਕਿ ਦੋਵੇਂ ਭਰਾਵਾਂ ਨੇ ਮਿਲ ਕੇ ਹਰਜਿੰਦਰ ਨੂੰ ਜ਼ਹਿਰੀਲਾ ਟੀਕਾ ਲਗਾਇਆ ਸੀ ਅਤੇ ਫੜੇ ਜਾਣ ਦੇ ਡਰ ਕਾਰਨ ਰਾਤ ਦੇ ਹਨੇਰੇ ਵਿੱਚ ਲਾਸ਼ ਆਪਣੇ ਘਰ ਤੋਂ ਚੁੱਕ ਕੇ ਸੜਕ ਕਿਨਾਰੇ ਸੁੱਟ ਦਿੱਤੀ ਸੀ।

ਸਰੀਰ 'ਤੇ ਨਿਸ਼ਾਨਾਂ ਨੇ ਪੈਦਾ ਕੀਤਾ ਸ਼ੱਕ

ਥਾਣਾ ਹਠੂਰ ਦੇ ਏਐਸਆਈ ਸੁਲਖਣ ਸਿੰਘ ਨੇ ਦੱਸਿਆ ਕਿ ਲਾਸ਼ ਮਿਲਣ ਤੋਂ ਬਾਅਦ ਪਹਿਲਾਂ ਧਾਰਾ 174 ਤਹਿਤ ਕਾਰਵਾਈ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਉਸ ਵੇਲੇ ਸਰੀਰ 'ਤੇ ਕੁਝ ਸ਼ੱਕੀ ਨਿਸ਼ਾਨ ਨਜ਼ਰ ਆਏ। ਇਸ ਤੋਂ ਬਾਅਦ ਪਰਿਵਾਰ ਨੇ ਹੱਤਿਆ ਦਾ ਸ਼ੱਕ ਜਤਾਉਂਦੇ ਹੋਏ ਪੁਲਿਸ ਨੂੰ ਸ਼ਿਕਾਇਤ ਦਿੱਤੀ। ਪੁਲਿਸ ਨੇ ਤਕਨੀਕੀ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਮ੍ਰਿਤਕ ਆਖਰੀ ਵਾਰ ਮੁਲਜ਼ਮਾਂ ਦੇ ਨਾਲ ਹੀ ਦੇਖਿਆ ਗਿਆ ਸੀ।

ਮੁਲਜ਼ਮਾਂ ਨੇ ਮੰਨਿਆ ਕਿ ਲਾਸ਼ ਸੜਕ ਕਿਨਾਰੇ ਸੁੱਟੀ

ਏਐਸਆਈ ਸੁਲਖਣ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਅਤੇ ਮੁੱਢਲੀ ਜਾਂਚ ਤੋਂ ਬਾਅਦ ਕੁਲਦੀਪ ਸਿੰਘ ਉਰਫ਼ ਕੀਪਾ ਅਤੇ ਉਸਦਾ ਸਕਾ ਭਰਾ ਸਤਪਾਲ ਸਿੰਘ (ਵਾਸੀ ਪਿੰਡ ਹਠੂਰ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਦੋਵੇਂ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਲਾਸ਼ ਉਹਨਾਂ ਨੇ ਹੀ ਸੜਕ ਕਿਨਾਰੇ ਸੁੱਟੀ ਸੀ। ਪੁਲਿਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 105 ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਹੈ। ਦੋਵੇਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ।

ਹੁਣ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਹਰਜਿੰਦਰ ਨੂੰ ਕਿਹੜਾ ਜ਼ਹਿਰੀਲਾ ਟੀਕਾ ਲਗਾਇਆ ਗਿਆ ਸੀ ਅਤੇ ਇਸ ਕਤਲ ਦੇ ਪਿੱਛੇ ਅਸਲ ਕਾਰਨ ਕੀ ਸੀ। ਇਸ ਤੋਂ ਇਲਾਵਾ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਜ਼ਹਿਰੀਲਾ ਪਦਾਰਥ ਕਦੋਂ ਅਤੇ ਕਿੱਥੋਂ ਹਾਸਲ ਕੀਤਾ ਸੀ।

Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget