Ludhiana News : ਨਸ਼ਾ ਤਸਕਰੀ ਦੇ ਮਾਮਲੇ 'ਚ ਲੁਧਿਆਣਾ ਜ਼ਿਲੇ ਦੇ ਦੋ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਇੱਕ ਮੁਲਜ਼ਮ ਪੁਲੀਸ ਨੂੰ ਚਕਮਾ ਦੇ ਕੇ ਭੱਜ ਗਿਆ ਹੈ। ਪੁਲਿਸ ਨੇ ਤਲਾਸ਼ੀ ਦੌਰਾਨ ਤਸਕਰਾਂ ਕੋਲੋਂ 190 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਹ ਭੁੱਕੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕੀਤੀ ਜਾਣੀ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਵੱਲੋਂ ਲੁਧਿਆਣਾ ਤੋਂ ਨਸ਼ਾ ਤਸਕਰੀ ਦਾ ਵੱਡਾ ਨੈੱਟਵਰਕ ਚਲਾਇਆ ਜਾ ਰਿਹਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਖਰੜੂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ :ਅਮਰੀਕਾ ਦੀ ਯੂਨਿਵਰਸਿਟੀ ਨੇ ਸਿੱਖ ਵਿਦਿਆਰਥੀਆਂ ਨੂੰ ਦਿੱਤੀ ਕ੍ਰਿਪਾਨ ਧਾਰਨ ਕਰਨ ਦੀ ਇਜਾਜਤ, ਲਗਾਈ ਇਹ ਸ਼ਰਤ
ਪੁਲਿਸ ਟੀਮ ਨੇ ਪਿੰਡ ਅੰਦਰੋਸਾ ਵਿਖੇ ਨਾਕਾਬੰਦੀ ਦੌਰਾਨ ਪੰਜਾਬ ਵੱਲ ਜਾ ਰਹੇ ਇੱਕ ਟਰੱਕ ਨੂੰ ਰੋਕਿਆ। ਜਿਸ ਵਿਚ ਤਿੰਨ ਵਿਅਕਤੀ ਸਵਾਰ ਸਨ। ਪੁਲਿਸ ਨੇ ਤਲਾਸ਼ੀ ਦੌਰਾਨ ਤਸਕਰਾਂ ਕੋਲੋਂ 190 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਹ ਭੁੱਕੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਪਲਾਈ ਕੀਤੀ ਜਾਣੀ ਸੀ। ਪੁਲੀਸ ਅਨੁਸਾਰ ਤੀਜੇ ਤਸਕਰ ਨੂੰ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Hajipur Accident : ਹਾਜੀਪੁਰ 'ਚ ਭਿਆਨਕ ਸੜਕ ਹਾਦਸਾ, 15 ਦੀ ਮੌਤ, PM ਮੋਦੀ ਸਮੇਤ CM ਨਿਤੀਸ਼ ਕੁਮਾਰ ਨੇ ਜਤਾਇਆ ਦੁੱਖ
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਸੇਬ ਦੇ ਡੱਬਿਆਂ ਵਿੱਚ ਛੁਪਾ ਕੇ ਰੱਖੀ ਭੁੱਕੀ ਬਰਾਮਦ ਕੀਤੀ ਗਈ ਹੈ। ਚੈਕਿੰਗ ਦੌਰਾਨ ਸੇਬਾਂ ਦੀਆਂ 22 ਪੇਟੀਆਂ ਬਰਾਮਦ ਹੋਈਆਂ। ਤਿੰਨ ਮੁਲਜ਼ਮਾਂ ਵਿੱਚੋਂ ਦੋ ਦੀ ਪਛਾਣ ਬਲਰਾਜ ਸਿੰਘ ਵਾਸੀ ਜਮਾਲਪੁਰ ਅਤੇ ਪਾਹੂ ਵਾਸੀ ਦਾਨਿਸ਼ ਗੱਫਾਰ, ਪੁਲਵਾਮਾ ਵਜੋਂ ਹੋਈ ਹੈ ਜਦਕਿ ਤੀਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।