Ludhiana News: ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 22 ਸ਼ੇਰਪੁਰ ਤੋਂ 8ਵਾਂ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ, ਮਾਤਾ ਚਿੰਤਾ ਪੁਰਨੀ ਮਾਤਾ ਜਵਾਲਾ ਜੀ ਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਮਾਤਾ ਚਿੰਤਪੂਰਨੀ ਮਾਤਾ ਜਵਾਲਾ ਜੀ ਮਾਤਾ ਨੈਣਾ ਦੇਵੀ ਤੇ ਸ਼੍ਰੀ ਅਨੰਦਪੁਰ ਸਾਹਿਬ ਲੈ ਕੇ ਜਾਵੇਗੀ।
ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ: Punjab news: ਵਿਜੀਲੈਂਸ ਬਿਊਰੋ ਵਲੋਂ ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ASI ਕਲਰਕ ਕਾਬੂ