Ludhiana News: ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਹੁਣ ਨਗਰ ਨਿਗਮ ਵੀ ਟ੍ਰੈਫਿਕ ਪੁਲਿਸ ਦੀ ਤਰ੍ਹਾਂ ਈ-ਚਲਾਨ ਕਰੇਗੀ। ਇਸ ਲਈ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਈ-ਦਫ਼ਤਰ ਸਕੀਮ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਮੀਟਿੰਗ ਕੀਤੀ ਤੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ। 


ਇਸ ਕਾਰਵਾਈ ਤਹਿਤ ਨਗਰ ਨਿਗਮ ਨਾ ਸਿਰਫ਼ ਲ਼ੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਡਿਜੀਟਾਈਜੇਸ਼ਨ ਕਰੇਗਾ, ਬਲਕਿ ਉਲੰਘਣਾ ਕਰਨ ਵਾਲਿਆਂ ਵੱਲੋਂ ਖੁੱਲ੍ਹੀਆਂ ਥਾਂਵਾਂ ’ਤੇ ਕੂੜਾ ਸੁੱਟਣ, ਕਬਜ਼ੇ ਆਦਿ ਦੇ ਵਿਰੁੱਧ ਈ-ਚਲਾਨ ਸ਼ੁਰੂ ਕੀਤੇ ਜਾਣਗੇ। ਇਹ ਸੇਵਾਵਾਂ ਸਰਾਭਾ ਨਗਰ ’ਚ ਨਗਰ ਨਿਗਮ ਜ਼ੋਨ-ਡੀ ਦੇ ਦਫ਼ਤਰ ’ਚ ਸਥਾਪਿਤ ਇੰਟੀਗ੍ਰੇਟਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਰਾਹੀਂ ਲਾਗੂ ਕੀਤੀਆਂ ਜਾਣਗੀਆਂ। 


ਮੀਟਿੰਗ ’ਚ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਆਦਿੱਤਿਆ ਡੱਚਲਵਾਲ, ਸੰਯੁਕਤ ਕਮਿਸ਼ਨਰ ਅਮਕੁਰ ਮਹਿੰਦਰੂ ਵੀ ਮੌਜੂਦ ਸਨ। ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸ਼ਹਿਰ ਭਰ ’ਚ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਖੁੱਲ੍ਹੀਆਂ ਥਾਂਵਾਂ ’ਤੇ ਕੂੜਾ ਸੁੱਟਣ ਜਾਂ ਫਿਰ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਫੜਨ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ। 


ਡਾ. ਅਗਰਵਾਲ ਨੇ ਦੱਸਿਆ ਕਿ ਕਈ ਸੇਵਾਵਾਂ ਪਹਿਲਾਂ ਹੀ ਆਨ ਲਾਈਨ ਕੀਤੀਆਂ ਜਾ ਚੁੱਕੀਆਂ ਹਨ। ਜਿਵੇਂ ਕਿ ਪਲਾਟ ਦੀ ਐਨਓਸੀ ਜਾਰੀ ਕਰਨਾ, ਇਮਾਰਤ ਪਲਾਨ ਜਾਰੀ ਕਰਨਾ, ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਚਾਰਜਿਜ਼ ਜਮ੍ਹਾਂ ਕਰਨਾ ਆਦਿ। ਉਨ੍ਹਾਂ ਦੱਸਿਆ ਕਿ ਈ-ਦਫ਼ਤਰ ਪ੍ਰਾਜੈਕਟ ਦੇ ਤਹਿਤ ਇੱਕ ਵਿਧੀ ਬਣਾਈ ਜਾ ਰਹੀ ਹੈ, ਜਿਸ ਤਹਿਤ ਲੋਕ ਹੋਰ ਵੀ ਸੇਵਾਵਾਂ ਪ੍ਰਾਪਤ ਕਰਨ ਲਈ ਆਨ ਲਾਈਨ ਅਰਜ਼ੀ ਦੇ ਸਕਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


 


ਇਹ ਵੀ ਪੜ੍ਹੋ :  Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ