Ludhiana News: ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਲਾਪ੍ਰਵਾਹੀ ਪਈ ਮਹਿੰਗੀ, ਡਿਪਟੀ ਕਮਿਸ਼ਨਰ ਵੱਲੋਂ ਕਾਨੂੰਗੋ ਸਸਪੈਂਡ
ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਸਮਰਾਲਾ ਦਫ਼ਤਰ ਕਾਨੂੰਨ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ।
Ludhiana News: ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਅੰਦਰ ਹੜ੍ਹ ਰੋਕੂ ਪ੍ਰਬੰਧਾਂ ਤੇ ਆਮ ਲੋਕਾਂ ਤੱਕ ਰਾਹਤ ਪਹੁੰਚਾਉਣ ਦੇ ਮਾਮਲੇ ਵਿੱਚ ਸਮਰਾਲਾ ਸਬ ਡਵੀਜ਼ਨ ਦੇ ਇੱਕ ਅਧਿਕਾਰੀ ਵੱਲੋਂ ਵਰਤੀ ਗਈ ਲਾਪ੍ਰਵਾਹੀ ਮਹਿੰਗੀ ਪੈ ਗਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਸਮਰਾਲਾ ਦਫ਼ਤਰ ਕਾਨੂੰਨ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ।
ਹਾਸਲ ਜਾਣਕਾਰੀ ਮੁਤਾਬਕ ਇਹ ਕਾਰਵਾਈ ਸਬ ਡਵੀਜ਼ਨਲ ਮੈਜਿਸਟ੍ਰੇਟ ਸਮਰਾਲਾ ਕੁਲਦੀਪ ਬਾਵਾ ਦੀ ਰਿਪੋਰਟ ਦੇ ਆਧਾਰ ਤੇ ਕੀਤੀ ਗਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸਵਰਨਜੀਤ ਸਿੰਘ ਕਾਨੂੰਗੋ ਵੱਲੋਂ ਕੁਦਰਤੀ ਆਫਤ ਨਾਲ ਨਿਪਟਣ ਲਈ ਲਗਾਈ ਗਈ ਡਿਊਟੀ ਦੇ ਬਾਵਜੂਦ ਉਹ ਆਪਣੀ ਡਿਊਟੀ ਤੇ ਹਾਜ਼ਰ ਨਹੀਂ ਹੋਇਆ। ਇਸ ਕਾਰਨ ਕੁਦਰਤੀ ਆਫਤ ਨਾਲ ਨਿਪਟਣ ਲਈ ਲੋੜੀਂਦੇ ਸਾਮਾਨ ਨੂੰ ਹਾਸਲ ਕਰਨ ਵਿੱਚ ਦੇਰੀ ਹੋਈ।
ਸਬ ਡਵੀਜ਼ਨਲ ਮੈਜਿਸਟ੍ਰੇਟ ਨੇ ਡਿਪਟੀ ਕਮਿਸ਼ਨਰ ਨੂੰ ਭੇਜੀ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਇਸ ਕਰਮਚਾਰੀ ਵੱਲੋਂ ਡਿਊਟੀ ਪ੍ਰਤੀ ਘੋਰ ਲਾਪ੍ਰਵਾਹੀ ਵਰਤੀ ਗਈ ਹੈ। ਇਸ ਲਈ ਇਸ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਸਮਰਾਲਾ ਪ੍ਰਸਿੱਧਤਾ ਤੇ ਕਾਨੂੰਨਗੋ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਸ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ।
ਇਨ੍ਹਾਂ ਇਲਾਕਿਆਂ 'ਚ ਪਵੇਗਾ ਮੀਂਹ
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ, ਧੂਰੀ, ਮਾਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਸਮਰਾਲਾ, ਰੂਪਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ ਵਿੱਚ ਬਾਰਸ਼ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਜਲੰਧਰ, ਧੂਰੀ, ਮਲੇਰਕੋਟਲਾ, ਸਮਾਣਾ, ਨਾਭਾ, ਲੁਧਿਆਣਾ ਪੂਰਬੀ, ਫਿਲੌਰ, ਫਗਵਾੜਾ, ਜਲੰਧਰ-1, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ 'ਚ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਮਾਝਾ ਤੇ ਪੱਛਮੀ ਮਾਲਵੇ ਵਿੱਚ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਤੇ ਮਾਲਵੇ ਦੇ ਸਰਹੱਦੀ ਇਲਾਕਿਆਂ ਵਿੱਚ ਅੱਜ ਸਵੇਰੇ ਧੁੱਪ ਨਿਕਲੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।