(Source: ECI/ABP News)
khanna News : ਖੰਨਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦੇ 4 ਜਣਿਆਂ ਨੂੰ ਕੀਤਾ ਗ੍ਰਿਫਤਾਰ
khanna News : ਖੰਨਾ ਪੁਲਿਸ ਨੇ ਰਾਜਸਥਾਨ 'ਚ ਬੈਠ ਕੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਅਤੇ ਪੰਜਾਬ 'ਚ ਸਪਲਾਈ ਕਰਨ ਵਾਲੇ 2 ਵਿਅਕਤੀਆਂ ਸਮੇਤ ਕੁੱਲ 4 ਜਣਿਆਂ ਨੂੰ ਗ੍ਰਿਫਤਾਰ ਕੀਤਾ।
![khanna News : ਖੰਨਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦੇ 4 ਜਣਿਆਂ ਨੂੰ ਕੀਤਾ ਗ੍ਰਿਫਤਾਰ Khanna police arrested 4 people of the Gang who prepared fake Currency khanna News : ਖੰਨਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦੇ 4 ਜਣਿਆਂ ਨੂੰ ਕੀਤਾ ਗ੍ਰਿਫਤਾਰ](https://feeds.abplive.com/onecms/images/uploaded-images/2023/04/19/53d6dc1f848f49e34c52c0957c5a6c5a1681898286445345_original.jpg?impolicy=abp_cdn&imwidth=1200&height=675)
khanna News : ਖੰਨਾ ਪੁਲਿਸ ਨੇ ਰਾਜਸਥਾਨ 'ਚ ਬੈਠ ਕੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਅਤੇ ਪੰਜਾਬ 'ਚ ਸਪਲਾਈ ਕਰਨ ਵਾਲੇ 2 ਵਿਅਕਤੀਆਂ ਸਮੇਤ ਕੁੱਲ 4 ਜਣਿਆਂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਦੇ ਕਬਜ਼ੇ 'ਚੋਂ 15 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਹੋਈ ਹੈ। ਪੁਲਿਸ ਨੇ ਕਰੰਸੀ ਛਾਪਣ ਲਈ ਵਰਤਿਆ ਜਾਣ ਵਾਲਾ ਪ੍ਰਿੰਟਰ, ਲੈਪਟਾਪ ਅਤੇ ਕਾਗਜ਼ ਵੀ ਜ਼ਬਤ ਕੀਤਾ।
ਖੰਨਾ ਦੀ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ 13 ਅਪ੍ਰੈਲ ਨੂੰ ਥਾਣਾ ਸਦਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਸਮਰਾਲਾ ਇਲਾਕੇ ਦੇ ਰਹਿਣ ਵਾਲੇ ਕਮਲਜੀਤ ਸਿੰਘ ਅਤੇ ਹਨੀ ਭਾਰਦਵਾਜ ਨੂੰ 67,500 ਰੁਪਏ ਦੀ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਰਹਿਣ ਵਾਲੇ ਮਨੋਜ ਕੁਮਾਰ ਉਰਫ਼ ਵਿਜੇ ਅਤੇ ਮਦਨ ਲਾਲ ਜਾਅਲੀ ਕਰੰਸੀ ਤਿਆਰ ਕਰਨ ਦੇ ਮਾਸਟਰ ਮਾਈਂਡ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)