Ludhiana News: ਖੰਨਾ ਪੁਲਿਸ ਨੇ ਬਸੰਤ ਪੰਚਮੀ ਮੌਕੇ ਘਰਾਂ ਦੀਆਂ ਛੱਤਾਂ ਉਪਰ ਰੇਡ ਮਾਰ ਕੇ ਡੀਜੇ ਲਾਉਣ ਵਾਲਿਆਂ ਤੇ ਹੁੱਲੜਬਾਜੀ ਕਰਨ ਵਾਲਿਆਂ ਨੂੰ ਸਬਕ ਸਿਖਾਇਆ। ਪੁਲਿਸ ਨੇ ਡੀਜੇ ਜ਼ਬਤ ਕੀਤੇ ਤੇ ਹੁੱਲੜਬਾਜ਼ਾਂ ਨੂੰ ਥਾਣੇ ਬੰਦ ਕੀਤਾ। ਇਸ ਦੌਰਾਨ ਕਈ ਥਾਵਾਂ ਉਪਰ ਹੁੱਕਾ ਪਾਰਟੀ ਵੀ ਚੱਲਦੀ ਪਾਈ ਗਈ।


ਸਿਟੀ ਥਾਣਾ 2 ਮੁਖੀ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਸੰਤ ਪੰਚਮੀ ਮੌਕੇ ਸਵੇਰ ਤੋਂ ਰੇਡਾਂ ਕੀਤੀਆਂ ਜਾ ਰਹੀਆਂ ਹਨ। ਨੌਜਵਾਨ ਡੀਜੇ ਲਗਾ ਕੇ ਹੁੱਲੜਬਾਜੀ ਕਰ ਰਹੇ ਸੀ ਜਿਨ੍ਹਾਂ ਨੂੰ ਫੜ ਕੇ ਥਾਣੇ ਬੰਦ ਕੀਤਾ ਗਿਆ। ਡੀਜੇ ਜ਼ਬਤ ਕੀਤੇ ਗਏ। ਇੱਕ ਥਾਂ ਉਪਰ ਹੁੱਕਾ ਪੀ ਰਿਹਾ ਨੌਜਵਾਨ ਚਾਈਨਾ ਡੋਰ ਸਮੇਤ ਫੜਿਆ ਗਿਆ।


ਉਧਰ, ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।


ਇਹ ਵੀ ਪੜ੍ਹੋ: ਸਰਕਾਰ ਨੇ ਫੌਕੀ ਸ਼ੋਹਰਤ ਲਈ ਮੁਫ਼ਤ ਤੇ ਰਿਆਇਤੀ ਸਫਰ ਸਹੂਲਤਾਂ ਦੇ ਪੀਆਰਟੀਸੀ ਦਾ ਭੱਠਾ ਬਿਠਾਇਆ: ਐਕਸ਼ਨ ਕਮੇਟੀ ਨੇ ਦਿੱਤੀ ਚੇਤਾਵਨੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।