Ludhiana news: ਖੰਨਾ ਪੁਲਿਸ ਨੇ ਕਾਰ ਸਵਾਰ ਕੋਲੋਂ ਬਰਾਮਦ ਕੀਤੇ 25 ਲੱਖ ਰੁਪਏ, ਮਾਮਲੇ ਦੀ ਜਾਂਚ ਸ਼ੁਰੂ
Ludhiana news: ਪੁਲਿਸ ਨੇ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਕੋਲੋਂ 25 ਲੱਖ ਰੁਪਏ ਬਰਾਮਦ ਕੀਤੇ ਹਨ। ਜਦਕਿ ਚੋਣ ਜ਼ਾਬਤਾ ਲਾਗੂ ਹੋਣ ਕਰਕੇ 50 ਹਜ਼ਾਰ ਰੁਪਏ ਤੋਂ ਵੱਧ ਬਿਨਾਂ ਸਬੂਤ ਅਤੇ ਦਸਤਾਵੇਜ਼ਾਂ ਤੋਂ ਲਿਜਾਣ ‘ਤੇ ਪਾਬੰਦੀ ਹੈ।
Ludhiana news: ਖੰਨਾ 'ਚ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨੈਸ਼ਨਲ ਹਾਈਵੇਅ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੁਲਿਸ ਨੇ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਕੋਲੋਂ 25 ਲੱਖ ਰੁਪਏ ਬਰਾਮਦ ਕੀਤੇ ਹਨ। ਜਦਕਿ ਚੋਣ ਜ਼ਾਬਤਾ ਲਾਗੂ ਹੋਣ ਕਰਕੇ 50 ਹਜ਼ਾਰ ਰੁਪਏ ਤੋਂ ਵੱਧ ਬਿਨਾਂ ਸਬੂਤ ਅਤੇ ਦਸਤਾਵੇਜ਼ਾਂ ਤੋਂ ਲਿਜਾਣ ‘ਤੇ ਪਾਬੰਦੀ ਹੈ।
ਦੱਸ ਦਈਏ ਕਿ ਕਾਰ ਵਿੱਚ ਸਵਾਰ ਨੌਜਵਾਨਾਂ ਕੋਲ ਕੋਈ ਸਬੂਤ ਤੇ ਦਸਤਾਵੇਜ਼ ਨਹੀਂ ਸਨ, ਜਿਸ ਕਰਕੇ ਖੰਨਾ ਪੁਲਿਸ ਨੇ ਮਾਮਲੇ ਦੀ ਜਾਂਚ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤੀ ਹੈ। ਐਸਐਸਪੀ ਅਮਨੀਤ ਕੌਂਡਲ ਦੀਆਂ ਹਦਾਇਤਾਂ ’ਤੇ ਸ਼ਨੀਵਾਰ ਸ਼ਾਮ ਨੂੰ ਨੈਸ਼ਨਲ ਹਾਈਵੇ ’ਤੇ ਪ੍ਰਿਸਟਾਈਨ ਮਾਲ ਨੇੜੇ ਹਾਈਟੈਕ ਨਾਕਾ ਲਾਇਆ ਹੋਇਆ ਸੀ।
ਇਹ ਵੀ ਪੜ੍ਹੋ: Chandigarh news: ਚੰਡੀਗੜ੍ਹ PGI ਦੇ ਕਾਰਡੀਅਕ ਸੈਂਟਰ 'ਚ ਲੱਗੀ ਅੱਗ, OT 'ਚ ਸਰਜਰੀ ਦੌਰਾਨ ਹੋਇਆ ਵੱਡਾ ਹਾਦਸਾ
ਇਸ ਦੌਰਾਨ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਉਸ ਵੇਲੇ ਹੀ ਕਾਰ ਨੂੰ ਤਲਾਸ਼ੀ ਲਈ ਰੋਕਿਆ ਗਿਆ। ਕਾਰ ਵਿੱਚ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਨੌਜਵਾਨ ਸਵਾਰ ਸਨ। ਕਾਰ 'ਚੋਂ 25 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਗਰੋਂ ਡੀਐਸਪੀ ਹਰਜਿੰਦਰ ਸਿੰਘ ਗਿੱਲ ਮੌਕੇ ’ਤੇ ਪੁੱਜੇ ਅਤੇ ਆਮਦਨ ਕਰ ਵਿਭਾਗ ਨੂੰ ਜਾਣਕਾਰੀ ਦਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Ludhiana news: ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, 1 ਜੂਨ ਨੂੰ ਹਰੇਕ ਵੋਟਰ ਬੂਥ 'ਤੇ ਜਾਣਾ ਯਕੀਨੀ ਬਣਾਏ