ਧਮਾਕਿਆਂ ਨਾਲ ਹਿੱਲਿਆ ਖੰਨਾ ! ਹਾਈਡ੍ਰੋਜਨ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ
ਹਾਈਡ੍ਰੋਜਨ ਸਿਲੰਡਰ ਨਾਲ ਭਰਿਆ ਟਰੱਕ ਰਾਜਪੁਰਾ ਤੋਂ ਰਾਏਕੋਟ ਦੀ ਇੱਕ ਫੈਕਟਰੀ ਵੱਲ ਜਾ ਰਿਹਾ ਸੀ ਜਿਸ ਵਿੱਚ 285 ਸਿਲੰਡਰ ਸਨ। ਪਾਇਲ ਤੋਂ ਰਾੜਾ ਸਾਹਿਬ ਨੂੰ ਜਾਂਦੇ ਸਮੇਂ ਪਿੰਡ ਘੁਡਾਣੀ ਨੇੜੇ ਟਰੱਕ ਦਾ ਟਾਇਰ ਫਟ ਗਿਆ।
Ludhiana News: ਖੰਨਾ ਦੇ ਪਿੰਡ ਘੁਡਾਣੀ ਨੇੜੇ ਰਾੜਾ ਸਾਹਿਬ ਰੋਡ 'ਤੇ ਬੁੱਧਵਾਰ ਰਾਤ ਕਰੀਬ 11 ਵਜੇ ਹਾਈਡ੍ਰੋਜਨ ਸਿਲੰਡਰ ਨਾਲ ਭਰੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ।
ਅੱਗ ਕਾਰਨ ਕਈ ਸਿਲੰਡਰਾਂ ਵਿੱਚ ਧਮਾਕਾ ਵੀ ਹੋਇਆ, ਜਿਸ ਕਾਰਨ ਆਸ-ਪਾਸ ਦੇ ਕਈ ਦਰੱਖਤਾਂ ਨੂੰ ਵੀ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਜੇ ਹੋਰ ਦੇਰੀ ਹੁੰਦੀ ਤਾਂ ਸੜਕ ਕਿਨਾਰੇ ਲੱਗੇ ਦਰੱਖਤਾਂ ਨੂੰ ਲੱਗੀ ਅੱਗ ਭਿਆਨਕ ਰੂਪ ਧਾਰ ਕੇ ਪਿੰਡ ਦੇ ਅੰਦਰ ਤੱਕ ਵੀ ਪਹੁੰਚ ਸਕਦੀ ਸੀ।
ਟਾਇਰ ਫਟਣ ਨਾਲ ਹੋਇਆ ਹਾਦਸਾ
ਜਾਣਕਾਰੀ ਅਨੁਸਾਰ ਹਾਈਡ੍ਰੋਜਨ ਸਿਲੰਡਰ ਨਾਲ ਭਰਿਆ ਟਰੱਕ ਰਾਜਪੁਰਾ ਤੋਂ ਰਾਏਕੋਟ ਦੀ ਇੱਕ ਫੈਕਟਰੀ ਵੱਲ ਜਾ ਰਿਹਾ ਸੀ ਜਿਸ ਵਿੱਚ 285 ਸਿਲੰਡਰ ਸਨ। ਪਾਇਲ ਤੋਂ ਰਾੜਾ ਸਾਹਿਬ ਨੂੰ ਜਾਂਦੇ ਸਮੇਂ ਪਿੰਡ ਘੁਡਾਣੀ ਨੇੜੇ ਟਰੱਕ ਦਾ ਟਾਇਰ ਫਟ ਗਿਆ। ਜਿਸ ਕਾਰਨ ਬੇਕਾਬੂ ਟਰੱਕ ਦਰੱਖਤ ਨਾਲ ਜਾ ਟਕਰਾਇਆ। ਇਸ ਤੋਂ ਬਾਅਦ ਸਿਲੰਡਰ ਨੂੰ ਅੱਗ ਲੱਗ ਗਈ।
ਇਹ ਵੀ ਪੜ੍ਹੋ: Ludhiana News: ਦੁਕਾਨਦਾਰਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਬਾਜ਼ਾਰ
ਮੁਸ਼ੱਕਤ ਨਾਲ ਪਾਇਆ ਗਿਆ ਅੱਗ 'ਤੇ ਕਾਬੂ
ਟਰੱਕ ਚਾਲਕ ਨੇ ਭੱਜ ਕੇ ਆਪਣੀ ਜਾਨ ਬਚਾਈ। ਅੱਗ ਨੂੰ ਦੇਖ ਕੇ ਪਿੰਡ ਦੇ ਹੀ ਇੱਕ ਵਿਅਕਤੀ ਨੇ ਪੁਲਿਸ ਅਤੇ ਖੰਨਾ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਾਇਰ ਕਰਮਚਾਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਪੂਰਾ ਟਰੱਕ ਸੜ ਕੇ ਸੁਆਹ ਹੋ ਗਿਆ। ਅੱਗ 'ਤੇ ਕਾਬੂ ਪਾਉਣ 'ਚ ਕਰੀਬ ਡੇਢ ਘੰਟੇ ਦਾ ਸਮਾਂ ਲੱਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।