Death : ਮਸ਼ਹੂਰ ਪੰਜਾਬੀ ਗਾਇਕ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ, ਸਸਕਾਰ ਮੌਕੇ ਇੱਕ ਵੀ ਪੰਜਾਬੀ ਕਲਾਕਾਰ ਨਹੀਂ ਪਹੁੰਚਿਆ
Road accident in Khanna - ਪਿਤਾ ਦੀ ਮੌਤ ਮਗਰੋਂ ਹੁਣ ਸਾਰੇ ਕੰਮ ਮਾਤਾ ਕਰਦੇ ਸੀ। ਉਸ ਦੀ ਮਾਤਾ ਦਲਜੀਤ ਕੌਰ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਬੱਸ 'ਚ ਖੰਨਾ ਪਰਤ ਰਹੀ ਸੀ। ਜਦੋਂ ਦੇਰ ਰਾਤ ਤੱਕ ਉਹ ਘਰ ਨਾ ਆਏ ਤਾਂ ਉਹ ਲਗਾਤਾਰ ਫੋਨ ਕਰ...
ਐਤਵਾਰ ਦੇਰ ਰਾਤ ਇੰਟਰਨੈਸ਼ਨਲ ਮਰਹੂਮ ਗਾਇਕ ਲਾਭ ਜੰਜੂਆ ਦੀ ਪਤਨੀ ਦਲਜੀਤ ਕੌਰ ਜੰਜੂਆ ਦਾ ਦੇਹਾਂਤ ਹੋ ਗਿਆ। ਦਲਜੀਤ ਕੌਰ ਜੰਕਜੂਆ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੋਮਵਾਰ ਨੂੰ ਦਲਜੀਤ ਕੌਰ ਜੰਜੂਆ ਦਾ ਅੰਤਿਮ ਸੰਸਕਾਰ ਖੰਨਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਅੰਤਿਮ ਸੰਸਕਾਰ 'ਚ ਇਕ ਵੀ ਕਲਾਕਾਰ ਨਹੀਂ ਆਇਆ। ਪੁੱਤਰ ਬਲਜਿੰਦਰ ਸਿੰਘ ਜੰਜੂਆ ਨੇ 10 ਤੋਂ 15 ਲੋਕਾਂ ਦੀ ਹਾਜ਼ਰੀ 'ਚ ਆਪਣੀ ਮਾਤਾ ਦੀ ਚਿਖਾ ਨੂੰ ਅਗਨ ਭੇਟ ਕੀਤਾ।
ਆਪਣੀ ਆਵਾਜ਼ ਨਾਲ ਬਾਲੀਵੁੱਡ 'ਚ ਧਮਾਲ ਮਚਾਉਣ ਵਾਲੇ ਪੰਜਾਬ ਦੇ ਖੰਨਾ ਦੇ ਮਰਹੂਮ ਗਾਇਕ ਲਾਭ ਜੰਜੂਆ ਦੀ ਵੀ ਕੁੱਝ ਸਾਲ ਪਹਿਲਾਂ ਮੌਤ ਹੋ ਗਈ ਸੀ। ਦੁੱਖ ਦੀ ਗੱਲ ਇਹ ਹੈ ਕਿ ਲਾਭ ਜੰਜੂਆ ਦੀ ਮੌਤ 'ਤੇ ਬਾਲੀਵੁੱਡ ਅਤੇ ਪਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਖੰਨਾ ਪਹੁੰਚੀਆਂ।
ਉਨ੍ਹਾਂ ਪਰਿਵਾਰ ਨੂੰ ਤਸੱਲੀ ਦਿੰਦੇ ਹੋਏ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਦਾ ਹੌਸਲਾ ਦਿਤਾ ਪਰ ਜੰਜੂਆ ਦੀ ਪਤਨੀ ਦੇ ਸਸਕਾਰ ਵਿਚ ਇਕ ਵੀ ਕਲਾਕਾਰ ਨਹੀਂ ਆਇਆ। ਇਸ ਤੋਂ ਇਲਾਵਾ ਸ਼ਹਿਰ ਦਾ ਕੋਈ ਵੀ ਪਤਵੰਤਾ ਵੀ ਅੰਤਿਮ ਯਾਤਰਾ ਵਿਚ ਸ਼ਾਮਲ ਨਹੀਂ ਹੋਇਆ। ਸਸਕਾਰ ਤੋਂ ਬਾਅਦ ਕੋਈ ਵੀ ਲਾਭ ਜੰਜੂਆ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਨਹੀਂ ਪਹੁੰਚਿਆ।
ਲਾਭ ਜੰਜੂਆ ਦਾ ਪੁੱਤਰ ਪੁੱਤਰ ਬਲਜਿੰਦਰ ਸਿੰਘ ਜੰਜੂਆ ਦਸਵੀਂ ਜਮਾਤ 'ਚ ਪੜ੍ਹਦਾ ਹੈ। ਪਿਤਾ ਦੀ ਮੌਤ ਮਗਰੋਂ ਹੁਣ ਸਾਰੇ ਕੰਮ ਮਾਤਾ ਕਰਦੇ ਸੀ। ਉਸ ਦੀ ਮਾਤਾ ਦਲਜੀਤ ਕੌਰ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਬੱਸ 'ਚ ਖੰਨਾ ਪਰਤ ਰਹੀ ਸੀ। ਜਦੋਂ ਦੇਰ ਰਾਤ ਤੱਕ ਉਹ ਘਰ ਨਾ ਆਏ ਤਾਂ ਉਹ ਲਗਾਤਾਰ ਫੋਨ ਕਰ ਰਿਹਾ ਸੀ।
ਰਾਤ ਨੂੰ ਕਰੀਬ 1 ਵਜੇ ਕਿਸੇ ਨੇ ਫੋਨ ਚੁੱਕਿਆ ਤਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਉਸ ਦੀ ਮਾਤਾ ਦੀ ਮੌਤ ਹੋ ਗਈ ਹੈ | ਹਨੇਰਾ ਹੋਣ ਕਾਰਨ ਉਹ ਮੰਡੀ ਗੋਬਿੰਦਗੜ੍ਹ ਵਿਖੇ ਹੀ ਭੁਲੇਖੇ ਨਾਲ ਉਤਰ ਗਈ। ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਵਾਹਨ ਨੇ ਦਲਜੀਤ ਕੌਰ ਨੂੰ ਟੱਕਰ ਮਾਰ ਦਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial