Ludhiana News: ਲੁਧਿਆਣਾ ਦੇ ਲਾਡੋਵਾਲ ਰੋਡ ਦੇ ਟੌਲ ਪਲਾਜ਼ਾ ਨੂੰ ਤਾਲਾ ਜੜਿਆ ਜਾਏਗਾ। ਇਹ ਚੇਤਾਵਨੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਿੱਤੀ ਹੈ। ਸ਼ਨਿੱਚਰਵਾਰ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ (ਐਨਐਚਏਆਈ) ਨੂੰ ਸਾਫ਼ ਚਿਤਾਵਨੀ ਦਿੱਤੀ ਹੈ ਕਿ ਜੇਕਰ 31 ਮਾਰਚ ਤੱਕ ਉਨ੍ਹਾਂ ਨੇ ਆਪਣੀਆਂ ਅਧੂਰੀਆਂ ਯੋਜਨਾਵਾਂ ਨੂੰ ਪੂਰਾ ਨਾ ਕੀਤਾ ਤਾਂ ਲਾਡੋਵਾਲ ਟੌਲ ਪਲਾਜ਼ਾ ’ਤੇ ਤਾਲਾ ਲਾ ਦਿੱਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਅਧਿਕਾਰੀਆਂ ਦੀ ਹੋਵੇਗੀ।
ਰਵਨੀਤ ਬਿੱਟੂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ ਪਰ ਉਸ ਦਾ ਅੱਜ ਤੱਕ ਕੋਈ ਹੱਲ ਨਹੀਂ ਹੋਇਆ। ਇਸ ’ਚ ਐਨਐਚਏਆਈ ਅਧਿਕਾਰੀਆਂ ਨਾਲ ਅਧੂਰੀਆਂ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਗੱਲ ਕੀਤੀ ਗਈ ਸੀ। ਸ਼ਹਿਰ ਦੇ ਸਾਰੇ ਹਾਈਵੇਅ ਅਧੂਰੇ ਪਏ ਹਨ। ਇੱਥੇ ਕੰਮ ਕਛੂ ਚਾਲ ਚੱਲ ਰਿਹਾ ਹੈ। ਇਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਲਾਡੋਵਾਲ ਟੌਲ ਪਲਾਜ਼ਾ ਤੋਂ ਹਰ ਦਿਨ ਕਰੋੜਾਂ ਰੁਪਏ ਇਕੱਠੇ ਕੀਤੇ ਜਾ ਰਹੇ ਹਨ। ਹੁਣ ਅਜਿਹਾ ਨਹੀਂ ਹੋਣ ਦਿੱਤਾ ਜਵੇਗਾ।
ਐਨਐਚਏਆਈ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ 31 ਮਾਰਚ 2023 ਤੱਕ ਉਹ ਆਪਣੇ ਸਾਰੇ ਅਧੂਰੇ ਕੰਮ ਪੂਰੇ ਕਰ ਦੇਣਗੇ। ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਨੇ ਪਿਛਲੇ ਦਿਨੀਂ ਬੱਚਤ ਭਵਨ ਵਿੱਚ ਐਨਆਈਏਆਈ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਥੇ ਉਨ੍ਹਾਂ ਨੇ ਸਾਰੇ ਹੀ ਅਧਿਕਾਰੀਆਂ ਨੂੰ ਹਾਈਵੇਅ ’ਤੇ ਅਧੂਰੇ ਪਏ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ ਸੀ।
ਉਨ੍ਹਾਂ ਦੱਸਿਆ ਕਿ ਹਾਈਵੇਅ ’ਤੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ ਪਰ ਨੈਸ਼ਨਲ ਹਾਈਵੇ ਵਾਲੇ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ। ਉਨ੍ਹਾਂ ਦੱਸਿਆ ਕਿ ਹਾਈਵੇਅ ਨੂੰ ਠੀਕ ਕਰਵਾਉਣ ਲਈ ਤੇ ਅਧੂਰੇ ਪਏ ਪ੍ਰਾਜੈਕਟਾਂ ਨੂੰ ਪੂਰਾ ਕਰਵਾਉਣ ਲਈ ਲਾਡੋਵਾਲ ਬੰਦ ਕਰਵਾਉਣ ਦਾ ਸਖ਼ਤ ਕਦਮ ਚੁੱਕਣਾ ਪੈਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।