Ludhiana News: ਪੰਜਾਬ 'ਚ ਜਲੰਧਰ-ਪਾਣੀਪਤ ਹਾਈਵੇ 'ਤੇ ਲੁਧਿਆਣਾ ਨੇੜੇ ਬਣੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਫਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਟੋਲ ਬੂਥਾਂ 'ਤੇ ਕਬਜ਼ਾ ਕਰ ਲਿਆ ਹੈ। ਟੋਲ ਕੁਲੈਕਸ਼ਨ ਦੇ ਮੁਲਾਜ਼ਮਾਂ ਨੂੰ ਉੱਥੋਂ ਹਟਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਵਾਹਨ ਟੈਕਸ ਅਦਾ ਕੀਤੇ ਬਿਨਾਂ ਹੀ ਲੰਘ ਰਹੇ ਹਨ। ਲਾਡੋਵਾਲ ਟੋਲ ਪਲਾਜ਼ਾ ਨੂੰ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜਿਆਂ ਵਿੱਚ ਗਿਣਿਆ ਜਾਂਦਾ ਹੈ। 


ਇਸ ਦੌਰਾਨ ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਇੱਥੇ ਇੱਕ ਸੰਸਦ ਮੈਂਬਰ ਨੇ ਧਰਨਾ ਦਿੱਤਾ ਸੀ। ਇਸ ਤੋਂ ਬਾਅਦ ਉਹ 25 ਕਰੋੜ ਰੁਪਏ ਲੈ ਕੇ ਵਾਪਸ ਚਲਾ ਗਿਆ। ਕਿਸਾਨਾਂ ਨੇ ਇਸ ਦਾਅਵੇ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਵਾਲ ਉੱਠ ਰਹੇ ਹਨ ਕਿ ਆਖਰ ਕਿਹੜੇ ਸੰਸਦ ਮੈਂਬਰ ਨੇ 25 ਕਰੋੜ ਰੁਪਏ 'ਚ ਡੀਲ ਕੀਤੀ ਸੀ।


ਦਰਅਸਲ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਟੋਲ ਦਰਾਂ ਵਿੱਚ ਵਾਧੇ ਦਾ ਵਿਰੋਧ ਕਰ ਰਹੀ ਹੈ। ਯੂਨੀਅਨ ਦਾ ਕਹਿਣਾ ਹੈ ਕਿ ਇੱਕ ਸਾਲ ਵਿੱਚ ਤੀਜੀ ਵਾਰ ਇਸ ਟੋਲ ਦੇ ਰੇਟ ਵਧਾਏ ਗਏ ਹਨ। NHAI ਦੇ NH-44 'ਤੇ ਸਥਿਤ ਇਸ ਟੋਲ 'ਚ ਸਭ ਤੋਂ ਵੱਧ ਰੇਟ ਵਸੂਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਹਨ 'ਤੇ ਫਾਸਟ ਟੈਗ ਨਹੀਂ ਹੁੰਦਾ ਤਾਂ ਉਸ ਨੂੰ ਇੱਕ ਯਾਤਰਾ ਲਈ 430 ਰੁਪਏ ਟੈਕਸ ਦੇਣਾ ਪੈਂਦਾ ਹੈ।


ਕਿਸਾਨ ਲੀਡਰਾਂ ਨੇ ਕਿਹਾ ਕਿ ਜੇਕਰ ਲੁਧਿਆਣਾ ਦੇ ਵਸਨੀਕ ਨੇ ਫਿਲੌਰ ਜਾਣਾ ਹੈ ਤਾਂ ਉਸ ਦਾ ਤੇਲ ਦਾ ਖਰਚਾ 200 ਰੁਪਏ ਹੈ ਜਦੋਂਕਿ ਉਸ ਨੂੰ ਟੈਕਸ 400 ਰੁਪਏ ਤੋਂ ਵੱਧ ਦੇਣਾ ਪੈਂਦਾ ਹੈ। ਕਿਸਾਨ ਆਗੂਆਂ ਨੇ ਆਮ ਲੋਕਾਂ ਨੂੰ ਵੀ ਆਪਣੇ ਪ੍ਰਦਰਸ਼ਨ ਵਿੱਚ ਟੋਲ ਪਲਾਜ਼ਾ ’ਤੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਿਸਾਨ ਆਗੂਆਂ ਦੀਆਂ ਗੱਡੀਆਂ ਮੁਫ਼ਤ ਲੰਘਦੀਆਂ ਸਨ ਪਰ ਇਹ ਰੋਸ ਲੋਕਾਂ ਦਾ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।