Ludhiana News : ਕਿਸਾਨਾਂ ਨੇ ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ (ਲੁਧਿਆਣਾ) ਫ੍ਰੀ ਕਰ ਦਿੱਤਾ ਹੈ। ਹਰਿਆਣਾ ਦੇ ਕੁਰੂਕਸ਼ੇਤਰ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਹੈ। ਟੋਲ ਵਾਹਨਾਂ ਲਈ ਫਰੀ ਕਰ ਦਿੱਤਾ ਗਿਆ ਹੈ।

 

ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ਬੰਦ ਰੱਖਿਆ ਜਾਵੇਗਾ ਅਤੇ ਇੱਥੇ ਕਿਸੇ ਵੀ ਵਾਹਨ ਦੀ ਪਰਚੀ ਨਹੀਂ ਲੱਗਣ ਦਿੱਤੀ ਜਾਵੇਗੀ। ਕਿਸਾਨਾਂ ਨੇ ਟੋਲ ਪਲਾਜ਼ੇ ਵਿਚਕਾਰਲੀਆਂ ਲਾਈਨਾਂ ਬੰਦ ਕਰ ਦਿੱਤੀਆਂ। ਜਦੋਂਕਿ ਸਾਈਡ ਲੇਨ ਨੂੰ ਵਾਹਨਾਂ ਦੇ ਬਿਨਾਂ ਪਰਚੀ ਦੇ ਚੱਲਣ ਲਈ ਖੋਲ੍ਹ ਦਿੱਤਾ ਗਿਆ ਹੈ।

 

ਦੱਸ ਦੇਈਏ ਕਿ ਹਰਿਆਣਾ 'ਚ ਸੂਰਜਮੁਖੀ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਬਾਦ 'ਚ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਅਤੇ ਗ੍ਰਿਫਤਾਰੀਆਂ ਦੇ ਵਿਰੋਧ 'ਚ ਕਿਸਾਨਾਂ ਨੇ ਇਕਜੁੱਟ ਹੋਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਵੱਖ-ਵੱਖ ਥਾਵਾਂ 'ਤੇ ਪੁਤਲੇ ਫੂਕ ਕੇ ਰੋਸ ਪ੍ਰਗਟ ਕਰ ਰਹੇ ਹਨ। ਇਸੇ ਕੜੀ 'ਚ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਰਾਕੇਸ਼ ਆਰੀਆ ਦੀ ਅਗਵਾਈ 'ਚ ਭਿਵਾਨੀ-ਦਾਦਰੀ ਰੋਡ 'ਤੇ ਸਥਿਤ ਕਿਤਲਾਣਾ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਗਿਆ।


ਜਾਣਕਾਰੀ ਮੁਤਾਬਕ ਭਿਵਾਨੀ ਅਤੇ ਦਾਦਰੀ ਦੇ ਕਿਸਾਨਾਂ ਨੇ ਸਾਂਝੇ ਤੌਰ 'ਤੇ ਭਾਜਪਾ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕਿਸਾਨਾਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਤਾਂ ਸੂਬੇ ਭਰ ਦੇ ਕਿਸਾਨ ਵੱਖ-ਵੱਖ ਹਾਈਵੇ ਜਾਮ ਕਰਨਗੇ। ਇਸ ਮੌਕੇ ਭਾਕਿਯੂ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਆਰੀਆ ਨੇ ਕਿਹਾ ਕਿ ਸੂਰਜਮੁਖੀ ਦਾ ਬੀਜ ਘੱਟੋ-ਘੱਟ ਸਮਰਥਨ ਮੁੱਲ 'ਤੇ ਨਾ ਖ਼ਰੀਦਣ ਕਾਰਨ ਕਿਸਾਨ ਬਹੁਤ ਨਾਰਾਜ਼ ਹਨ |

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਲਾਸ਼ਾਂ ਦੇ ਢੇਰ ਹੇਠ ਦੱਬਿਆ ਹੋਇਆ ਸੀ ਮੇਰਾ ਜਿੰਦਾ ਬੇਟਾ ', ਜਦ ਹਾਦਸੇ ਦੀ ਕਹਾਣੀ ਸੁਣਾ ਕੇ ਰੋ ਪਿਆ ਪਿਓ


ਇਹ ਵੀ ਪੜ੍ਹੋ : ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ, ਪੁਲਿਸ ਏਰੀਆ ਕੀਤਾ ਸੀਲ









ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ