Punjab News: ਲੁਧਿਆਣਾ 'ਚ ਬੁੱਢੇ ਨਾਲੇ 'ਚ ਡਿੱਗਦੇ ਗੰਦੇ ਪਾਣੀ ਨੂੰ ਬੰਨ੍ਹ ਮਾਰਨ ਆਏ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, ਪੁਲਿਸ ਮੁਲਾਜ਼ਮ ਵੀ ਜ਼ਖ਼ਮੀ, ਜਾਣੋ ਕੀ ਨੇ ਹਲਾਤ ?
ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਬੁੱਢਾ ਨਾਲੇ ਵਿੱਚ ਡਿੱਗਦੇ ਗੰਦੇ ਪਾਣੀ ਨੂੰ ਬੰਦ ਕਰਵਾਉਣ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਡਾਇੰਗ ਸਨਅਤ ਨਾਲ ਜੁੜੇ ਲੋਕਾਂ ਨੇ ਵੀ ਵਿਰੋਧ ਕਰਨ ਦੀ ਗੱਲ ਕਹੀ ਸੀ
Punjab News: ਲੁਧਿਆਣਾ ਵਿੱਚ ਬੁੱਢਾ ਨਾਲਾ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ। ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋ ਗਈ। ਪੁਲਿਸ ਹੁਣ ਤੱਕ 150 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਬੁੱਢਾ ਨਾਲੇ ਵਿੱਚ ਡਿੱਗਦੇ ਗੰਦੇ ਪਾਣੀ ਨੂੰ ਬੰਦ ਕਰਵਾਉਣ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਡਾਇੰਗ ਸਨਅਤ ਨਾਲ ਜੁੜੇ ਲੋਕਾਂ ਨੇ ਵੀ ਵਿਰੋਧ ਕਰਨ ਦੀ ਗੱਲ ਕਹੀ ਸੀ ਜਿਸ 'ਤੇ ਅੱਜ ਲੱਖਾ ਸਿਧਾਣਾ ਅਤੇ ਉਸਦੇ ਕਈ ਸਾਥੀ ਬੁੱਢਾ ਨਾਲਾ ਬੰਦ ਕਰਵਾਉਣ ਲਈ ਪਹੁੰਚ ਰਹੇ ਹਨ। ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਕਾਲੇ ਪਾਣੀ ਅਤੇ ਲੁਧਿਆਣਾ ਦੇ ਬੁੱਢੇ ਡਰੇਨ ਦੀ ਸਫ਼ਾਈ ਖ਼ਿਲਾਫ਼ ਕਾਲਾ ਪਾਣੀ ਮੋਰਚਾ ਜਥੇਬੰਦੀ ਬਣਾਈ ਗਈ ਹੈ, ਜਿਸ ਦੇ ਬੈਨਰ ਹੇਠ ਰਾਜਸਥਾਨ ਤੋਂ 1500 ਦੇ ਕਰੀਬ ਲੋਕ ਮੰਗਲਵਾਰ ਨੂੰ ਪੰਜਾਬ ਦੇ ਲੁਧਿਆਣਾ ਪੁੱਜ ਰਹੇ ਹਨ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਬੁੱਢਾ ਨਾਲੇ 'ਚ ਫੈਲੀ ਗੰਦਗੀ ਤੇ ਕਾਲੇ ਕੈਮੀਕਲ ਵਾਲਾ ਪਾਣੀ ਸਤਲੁਜ 'ਚ ਮਿਲ ਜਾਂਦਾ ਹੈ ਤੇ ਬਾਅਦ 'ਚ ਇਹ ਪਾਣੀ ਰਾਜਸਥਾਨ ਪਹੁੰਚ ਜਾਂਦਾ ਹੈ, ਜਿਸ ਨੂੰ ਪੀਣ ਨਾਲ ਰਾਜਸਥਾਨ ਦੇ ਸੈਂਕੜੇ ਲੋਕ ਬੀਮਾਰ ਹੋ ਚੁੱਕੇ ਹਨ।
ਇਸ ਨੂੰ ਲੈ ਕੇ ਡੀਸੀਪੀ ਜਸਕਰਨ ਸਿੰਘ ਤੇਜਾ ਨੇ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।