Ludhiana News: ਲੁਧਿਆਣਾ ਦੇ ਸੈਂਟਰਾ ਗ੍ਰੀਨ ਇਲਾਕੇ ਵਿੱਚ ਤੇਂਦੂਏ ਦੇ ਵੜਨ ਦੀ ਖਬਰ ਹੈ। ਇਹ ਖਬਰ ਫੈਲਦਿਆਂ ਹੀ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ। ਪੁਲਿਸ ਨੇ ਕਿਹਾ ਛਾਨਬੀਨ ਕੀਤੀ ਜਾ ਰਹੀ ਹੈ। ਇਸ ਦੌਰਾਨ ਖਬਰ ਮਿਲੀ ਹੈ ਕਿ ਸੈਂਟਰਾ ਗ੍ਰੀਨ ਦੀ ਬੇਸਮੈਂਟ ਖਾਲੀ ਕਰਵਾਈ ਜਾ ਰਹੀ ਹੈ। 


ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਪੋਰਸ ਇਲਾਕੇ ਸੈਂਟਰਾ ਗਰੀਨ ਫਲੈਟਸ ਵਿੱਚ ਬੀਤੀ ਦੇਰ ਰਾਤ ਤੇਂਦੂਏ ਦੇ ਦਾਖਲ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ। ਖਬਰ ਫੈਲਣ ਮਗਰੋਂ ਵੱਡੀ ਤਾਦਾਦ ਦੇ ਵਿੱਚ ਪੁਲਿਸ ਫੋਰਸ ਤੇ ਜੰਗਲਾਤ ਮਹਿਕਮੇ ਦੀਆਂ ਟੀਮਾਂ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।


ਇਸ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਅੰਦਰ ਲੱਗੇ ਕੈਮਰਿਆਂ ਦੇ ਵਿੱਚ ਤੇਂਦੂਆ ਵੇਖਿਆ ਗਿਆ ਹੈ। ਇਤਿਹਾਤ ਦੇ ਤੌਰ ਤੇ ਨੇੜੇ-ਤੇੜੇ ਦੇ ਇਲਾਕੇ ਦੇ ਵਿੱਚ ਵੀ ਅਨਾਉਂਸਮੈਂਟ ਕਰਵਾਈ ਜਾ ਰਹੀ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਸਾਨੂੰ ਸਵੇਰੇ ਇਸ ਦੀ ਜਾਣਕਾਰੀ ਦਿੱਤੀ ਗਈ ਤੇ ਅਲਰਟ ਤੇ ਰਹਿਣ ਲਈ ਕਿਹਾ ਗਿਆ ਹੈ। 


ਉਧਰ, ਪੀਸੀਆਰ ਦੀ ਟੀਮ ਵੱਲੋਂ ਵੀ ਗਸ਼ਤ ਕੀਤੀ ਜਾ ਰਹੀ ਹੈ। ਸੈਂਟਰਾ ਗ੍ਰੀਨ ਦੇ ਸੈਕਟਰੀ ਨੇ ਕਿਹਾ ਹੈ ਕਿ ਤੇਂਦੂਆ ਇਥੋਂ ਚਲਾ ਗਿਆ ਹੈ, ਪਰ ਫਿਰ ਵੀ ਸਾਡੇ ਵੱਲੋਂ ਲੋਕਾਂ ਨੂੰ ਅਲਰਟ ਕੀਤਾ ਗਿਆ ਹੈ ਤੇ ਪੁਲਿਸ ਨੂੰ ਵੀ ਬੁਲਾਇਆ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 









ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ