Ludhiana News : ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਮੌਕੇ ਆਪਣੇ ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਦੋ ਸਾਲਾਂ ਦਰਮਿਆਨ ਹੀ ਵੋਟ ਪਾਉਣ ਵਾਲਾ ਸੂਬੇ ਦਾ ਹਰ ਵਰਗ ਪਛਤਾਅ ਰਿਹਾ ਹੈ ਕਿਉਂਕਿ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗੈਂਗਸਟਰ ਵਾਦ, ਚੋਰੀਆਂ ਲੁੱਟਾਂ, ਖੋਹਾਂ ਸਮੇਤ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਹਾਲ ਕਰਨ ਵਿੱਚ ਮਾਨ ਸਰਕਾਰ ਪੂਰੀ ਤਰਾਂ ਫੇਲ ਸਾਬਤ ਹੋਈ ਹੈ। 

Continues below advertisement


ਇਸ ਦੇ ਨਾਲ ਹੀ ਆਮ ਲੋਕਾਂ ਸਮੇਤ ਵਪਾਰੀਆਂ, ਕਿਸਾਨਾਂ, ਮੁਲਾਜ਼ਮਾਂ ਸਮੇਤ ਇੰਡਸਟਰੀ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਕੋਈ ਠੋਸ ਯੋਜਨਾਵਾਂ ਨਹੀਂ ਲਿਆਂਦੀਆਂ ਗਈਆਂ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ ਦੀ ਹੱਡੀ ਅਖਵਾਉਂਦੇ ਹਨ ਤੇ ਦੇਸ਼ ਦਾ ਭਵਿੱਖ ਹੁੰਦੇ ਨੇ, ਜਿਨਾਂ ਦੇ ਬੇਹਤਰ ਭਵਿੱਖ ਅਤੇ ਕੁਰਾਹੇ ਪਈ ਜਵਾਨੀ ਨੂੰ ਸਹੀ ਰਸਤੇ ਤੇ ਤੋਰਨ ਲਈ ਰੁਜ਼ਗਾਰ ਮੁੱਹਈਆ ਕਰਵਾਉਣ ਵੱਲ ਵੀ ਮਾਨ ਸਰਕਾਰ ਵੱਲੋਂ ਕੋਈ ਧਿਆਨ ਦੇਣ ਦੀ ਬਜਾਏ ਸਿਰਫ ਤੇ ਸਿਰਫ ਫੋਕੀਆਂ ਬਿਆਨਬਾਜ਼ੀਆਂ ਅਤੇ ਸਿਆਸੀ ਵਿਰੋਧੀਆਂ ਉੱਪਰ ਤੰਜ ਕਸਣ ਤੇ ਹੀ ਜੋਰ ਦਿੱਤਾ ਗਿਆ। ਜਿਸ ਦੇ ਚਲਦਿਆਂ ਉਹਨਾਂ ਨੂੰ ਮੂੰਹ ਦੀ ਖਾਣੀ ਪਵੇਗੀ।


ਉਨ੍ਹਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਸੂਬਾ ਅਤੇ ਸੂਬਾ ਵਾਸੀਆਂ ਦੀ ਬਿਹਤਰੀ ਲਈ ਨਵੇਂ ਪ੍ਰੋਜੈਕਟ ਲਿਆਉਣੇ ਤਾਂ ਦੂਰ ਬਲਕਿ ਵੋਟਾਂ ਮੰਗਣ ਸਮੇਂ ਆਪ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਹੀ ਮਾਨ ਸਰਕਾਰ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇਸ ਸਭ ਦੇ ਚਲਦਿਆਂ ਮਾਨ ਸਰਕਾਰ ਵੱਲੋਂ ਮੈਂਬਰ ਪਾਰਲੀਮੈਂਟ ਚੋਣਾਂ ਦੌਰਾਨ 13-0 ਦੀ ਜਿੱਤ ਦਾ ਕੀਤਾ ਗਿਆ ਵੱਡਾ ਦਾਅਵਾ ਵੀ ਫਲਾਪ ਸ਼ੋਅ ਸਾਬਿਤ ਹੋਵੇਗਾ। 


ਜਦਕਿ ਮਾਨ ਸਰਕਾਰ ਦੇ ਬਦਲਾਅ ਵਾਲੇ ਬਹਿਕਾਵੇ ਚੋਂ ਬਾਹਰ ਨਿਕਲੇ ਸੂਬੇ ਦੇ ਲੋਕਾਂ ਲਈ ਭਾਰਤੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਇੱਕ ਨਵੀਂ ਉਮੀਦ ਤੇ ਆਸ ਦੀ ਕਿਰਨ ਲੈ ਕੇ ਆਈ ਹੈ। ਜੋ ਕਿ ਜੋ ਕਿ ਸੂਬੇ ਸਮੇਤ ਲੁਧਿਆਣਾ ਵਾਸੀਆਂ ਨੂੰ ਇੱਕ ਨਵੀਂ ਦਿਸ਼ਾ ਪ੍ਰਧਾਨ ਕਰਦੇ ਹੋਏ ਤਰੱਕੀ ਦੀਆਂ ਬੁਲੰਦੀਆਂ ਵੱਲ ਲੈ ਜਾਵੇਗੀ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :