ਪੜਚੋਲ ਕਰੋ

ਵਾੜ ਹੀ ਖੇਤ ਨੂੰ ਖਾਣ ਲੱਗੀ ! PSPCL ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫ਼ਤਾਰ, ਬਿਜਲੀ ਮੀਟਰ ਲਾਉਣ ਬਦਲੇ ਮੰਗੀ ਸੀ ਹਜ਼ਾਰਾਂ ਦੀ ਰਿਸ਼ਵਤ

ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ।

ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget