(Source: ECI/ABP News/ABP Majha)
Lok Sabha Election 2024: ਆਮ ਆਦਮੀ ਪਾਰਟੀ ਛੱਡ ਕਾਂਗਰਸ 'ਚ ਸ਼ਾਮਲ ਹੋਏ ਜੱਸੀ ਖੰਗੂੜਾ
ਲੁਧਿਆਣਾ ਤੋਂ ਹੋਟਲ ਕਾਰੋਬਾਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਖੰਗੂੜਾ ਅੱਜ ਕਾਂਗਰਸ ਵਿੱਚ ਵਾਪਸ ਆ ਗਏ ਹਨ
Ludhiana News: ਲੁਧਿਆਣਾ ਤੋਂ ਹੋਟਲ ਕਾਰੋਬਾਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਖੰਗੂੜਾ ਅੱਜ ਕਾਂਗਰਸ ਵਿੱਚ ਵਾਪਸ ਆ ਗਏ ਹਨ। ਉਨ੍ਹਾਂ ਨੇ ਕਰੀਬ 14 ਦਿਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਜੱਸੀ ਖੰਗੂੜਾ ਨੂੰ ਅੱਜ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜੱਸੀ ਦੇ ਸ਼ਾਮਲ ਹੋਣ ਨਾਲ ਜ਼ਿਲ੍ਹੇ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ।
ਦੱਸ ਦਈਏ ਕਿ ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਚਰਚਾ ਸੀ ਕਿ ਜੱਸੀ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸਨ ਪਰ ਪਾਰਟੀ ਨੇ ਜੱਸੀ 'ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਦਿੱਤੀ। ਇਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ।
ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਤੇ ਜਿੱਤੀਆਂ ਸਨ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ। ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ।
ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣੇ ਜਾਂਦੇ ਹਨ। ਉਹ ਲੁਧਿਆਣਾ ਸ਼ਹਿਰ ਵਿੱਚ ਪੰਜ ਤਾਰਾ ਹੋਟਲ ਪਾਰਕ ਪਲਾਜ਼ਾ ਦੇ ਮਾਲਕ ਹਨ। ਇਸ ਦੇ ਨਾਲ ਉਹ ਹੋਰ ਵੀ ਕਈ ਕਾਰੋਬਾਰ ਕਰਦੇ ਹਨ। ਜੱਸੀ ਖੰਗੂੜਾ ਕਦੇ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ।
ਜੱਸੀ ਖੰਗੂੜਾ ਸਾਬਕਾ ਬ੍ਰਿਟਿਸ਼ ਨਾਗਰਿਕ ਹਨ ਤੇ 2006 ਵਿੱਚ ਭਾਰਤ ਪਰਤੇ ਸੀ। ਉਨ੍ਹਾਂ ਦੇ ਪਿਤਾ ਜਗਪਾਲ ਸਿੰਘ ਖੰਗੂੜਾ ਵੀ ਕਾਂਗਰਸ ਨਾਲ ਜੁੜੇ ਹੋਏ ਸਨ। ਉਨ੍ਹਾਂ ਦਾ ਵਿਆਹ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਦੀ ਧੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਪੋਤੀ ਰਮਨ ਨਾਲ ਹੋਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।