Ludhiana News: ਲੁਧਿਆਣਾ (Ludhiana) ਦੇ ਹਿੰਮਤ ਸਿੰਘ ਨਗਰ ਵਿੱਚ ਰਿਲੀਫ ਨਾਮ ਦੇ ਸਪਾ ਸੈਂਟਰ (Spa Center) ਵਿੱਚ ਕੰਮ ਕਰਨ ਵਾਲੀ ਇੱਕ ਔਰਤ 'ਤੇ ਉਸ ਦੇ ਪ੍ਰੇਮੀ (Lover) ਨੇ ਹੱਥਾਪਾਈ ਕੀਤੀ। ਇਸ ਦੌਰਾਨ ਲੜਾਈ ਇੰਨੀ ਵੱਧ ਗਈ ਕਿ ਦੋਸ਼ੀ ਨੇ ਆਪਣੀ ਪ੍ਰੇਮਿਕਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇੱਕ ਰਾਹਗੀਰ ਜ਼ਖਮੀ ਔਰਤ ਨੂੰ ਨਿੱਜੀ ਹਸਪਤਾਲ ਲੈ ਗਿਆ, ਪਰ ਉੱਥੇ ਉਸਦੀ ਮੌਤ ਹੋ ਗਈ।
ਸਪਾ ਸੈਂਟਰ ਦੇ ਬਾਹਰ ਵੀ ਬਹੁਤ ਸਾਰਾ ਖੂਨ ਖਿੰਡਿਆ ਹੋਇਆ
ਫਿਲਹਾਲ ਮਾਮਲਾ ਅਜੇ ਵੀ ਸ਼ੱਕੀ ਬਣਿਆ ਹੋਇਆ ਹੈ। ਸਪਾ ਸੈਂਟਰ (Spa Center) ਦੇ ਬਾਹਰ ਵੀ ਬਹੁਤ ਸਾਰਾ ਖੂਨ ਖਿੰਡਿਆ ਹੋਇਆ ਹੈ। ਇਲਾਕੇ ਦੇ ਲੋਕਾਂ ਨੇ ਤੁਰੰਤ ਦੁੱਗਰੀ ਥਾਣੇ (Dugri Police Station) ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਸਪਾ ਸੈਂਟਰ (Spa Center) ਦੇ ਸੀਸੀਟੀਵੀ (CCTV) ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਚੁੱਪ ਵੱਟੀ ਹੋਈ ਹੈ। ਕਿਹਾ ਜਾਂਦਾ ਹੈ ਕਿ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ (Live-in-Relationship) ਵਿੱਚ ਰਹਿੰਦੇ ਸਨ।
ਦੋ ਬੱਚਿਆਂ ਦੀ ਮਾਂ ਸਿਮਰਨਜੀਤ ਸਿੰਘ ਨਾਲ ਲਿਵ-ਇਨ ਰਿਲੇਸ਼ਨਸ਼ਿਪ (Live-in-Relationship) ਵਿੱਚ ਰਹਿ ਰਹੀ ਸੀ
ਮ੍ਰਿਤਕ ਔਰਤ ਦੀ ਪਛਾਣ ਅਕਵਿੰਦਰ ਕੌਰ(Akvinder Kaur) ਵਜੋਂ ਹੋਈ ਹੈ। ਉਹ ਦੋ ਬੱਚਿਆਂ ਦੀ ਮਾਂ ਹੈ ਅਤੇ ਸਿਮਰਨਜੀਤ ਸਿੰਘ (Simranjit Singh) ਨਾਲ ਲਿਵ-ਇਨ ਰਿਲੇਸ਼ਨਸ਼ਿਪ (Live-in-Relationship) ਵਿੱਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਇੱਕ ਸਾਲ ਤੋਂ ਉਸ ਦਾ ਆਪਣੇ ਪ੍ਰੇਮੀ ਸਿਮਰਨਜੀਤ ਨਾਲ ਝਗੜਾ ਚੱਲ ਰਿਹਾ ਸੀ। ਮੁਲਜ਼ਮ ਨੇ ਅਕਵਿੰਦਰ ਕੌਰ ਦੀ ਗਰਦਨ 'ਤੇ ਹਮਲਾ ਕਰ ਦਿੱਤਾ। ਦੁੱਗਰੀ ਥਾਣੇ (Dugri Police Station) ਦੇ ਸਬ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਦਾ ਨਾਮ ਸਿਮਰਨਜੀਤ ਸਿੰਘ ਹੈ। ਕਾਤਲ ਤੋਂ ਇਸ ਕਤਲ ਦੇ ਕਾਰਨਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।