Ludhiana News : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਦੇ ਲਈ ਖਾਸ ਮੁਹਿੰਮ ਛੇੜੀ ਗਈ ਹੈ। ਜਿਸ ਦਾ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਲਈ ਸਕੂਲਾਂ- ਕਾਲਜਾਂ ਵਿੱਚ ਕੈਂਪ ਲਗਾਏ ਜਾਣਗੇ। ਜਿਸ ਵਿਚ ਲੁਧਿਆਣਾ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਸਹਿਯੋਗ ਦੇਣ । 

 

ਇਸ ਮੌਕੇ 'ਤੇ ਬੋਲਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਨੇੜੇ ਲੋਕਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਜਾਗਰੂਕ ਕਰਨ ਲਈ ਲੁਧਿਆਣਾ ਪ੍ਰਸ਼ਾਸ਼ਨ ਵੱਲੋਂ ਆਏ ਦਿਨ ਉਪਰਾਲੇ ਕੀਤੇ ਜਾਂਦੇ ਹਨ। ਇਸ ਲੜੀ ਵਿੱਚ ਪੰਜਾਬ ਸਰਕਾਰ ਤਹਿਤ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਮਹੀਨਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚੋਂ ਲੁਧਿਆਣਾ ਵਾਸੀ ਵੱਡੀ ਗਿਣਤੀ ਵਿੱਚ ਸਹਿਯੋਗ ਦੇ ਰਹੇ ਹਨ ਅਤੇ ਉਹਨਾਂ ਦੀ ਮਦਦ ਦੇ ਨਾਲ ਲੁਧਿਆਣੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਜਾਗਰੂਕ ਕੈਂਪ ਲਗਾਏ ਜਾਣਗੇ। 

 


 

ਉਹਨਾਂ ਨੇ ਕਿਹਾ ਕਿ ਜੋ ਲੋਕ ਨਸ਼ਿਆਂ ਦੀ ਬਿਮਾਰੀ ਨੂੰ ਛੱਡਣਾ ਚਾਹੁੰਦੇ ਹਨ ,ਉਹਨਾਂ ਦੀ ਫ੍ਰੀ ਕੌਂਸਲਿੰਗ ਕੀਤੀ ਜਾਵੇਗੀ ਅਤੇ ਬਣਦੀ ਮਦਦ ਦੇ ਕੇ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾਵੇਗਾ। ਇਸ ਮੁਹਿੰਮ ਵਿਚ ਉਨ੍ਹਾਂ ਵੱਲੋਂ ਹਰ ਲੁਧਿਆਣਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ ।

 

ਇਸ ਮੌਕੇ 'ਤੇ ਬੋਲਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵੀ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਲੁਧਿਆਣਾ ਪ੍ਰਸ਼ਾਸ਼ਨ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ ਪਰ ਇਸ ਵਾਰ ਖਾਸ ਤੌਰ 'ਤੇ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਮਹੀਨਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਲਈ ਮੁਫ਼ਤ ਕੌਂਸਲਿੰਗ ਅਤੇ ਦਵਾਈਆਂ ਮੁਹਈਆਂ ਕਰਵਾਈ ਜਾਵੇਗੀ ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।