ਲੁਧਿਆਣਾ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਬੱਸ ਸਟੈਂਡ ਦੇ ਬਾਹਰ ਸਰਕਾਰੀ ਬੱਸ ਦੀਆਂ ਬਰੇਕਾਂ ਫੇਲ੍ਹ ਹੋਣ ਗਈਆਂ ਅਤੇ ਬੱਸ ਇੱਕ ਵਿਆਕਤੀ 'ਤੇ ਚੜ੍ਹ ਗਈ। ਹਾਦਸੇ ਵਿੱਚ ਵਿਅਕਤੀ ਨੂੰ ਬੁਰੀ ਤਰ੍ਹਾਂ ਦੇ ਨਾਲ ਕੁਚਲ ਦਿੱਤਾ ਗਿਆ। ਜਿਸ ਤੋਂ ਬਾਅਦ ਵਿਅਕਤੀ ਨੂੰ ਖੂਨ ਨਾਲ ਲੱਥਪੱਥ ਦੇਖ ਲੋਕਾਂ ਨੇ ਕਾਫ਼ੀ ਹੰਗਾਮਾ ਕੀਤਾ। 
 
ਬੱਸ ਡਰਾਈਵਰ ਨੂੰ ਲੋਕਾਂ ਨੇ ਕਾਬੂ ਕਰ ਲਿਆ ਜਦਕਿ ਕੰਡਕਟਰ ਫਰਾਰ ਹੋ ਗਿਆ। ਬੱਸ ਦੀ ਲਪੇਟ ਵਿੱਚ ਆਏ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।


PUNBUS ਦੇ ਡਰਾਈਵਰ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਜਗਰਾਉਂ ਰੂਟ ’ਤੇ ਬੱਸ ਚਲਾਉਂਦਾ ਹੈ। ਉਹ ਜਗਰਾਉਂ ਡਿਪੂ ਦਾ ਡਰਾਈਵਰ ਹੈ। ਅੱਜ ਅਚਾਨਕ ਜਦੋਂ PUNBUS ਬੱਸ ਸਟੈਂਡ ਪੁਲ 'ਤੇ ਉਤਰੀ ਤਾਂ ਪ੍ਰੈਸ਼ਰ ਲੀਕ ਹੋਣ ਕਾਰਨ ਹੇਠਾਂ ਉਤਰ ਗਈ। ਜਿਸ ਕਾਰਨ ਬੱਸ ਨੂੰ ਰੋਕਣਾ ਅਸੰਭਵ ਹੋ ਗਿਆ।



ਜਸਬੀਰ ਨੇ ਕਿਹਾ ਕਿ ਉਸ ਨੇ ਵੀ ਰੌਲਾ ਪਾਇਆ। ਬੱਸ ਦੀ ਸਪੀਡ ਘੱਟ ਕਰਨ ਲਈ ਉਸਨੇ ਇੱਕ ਆਟੋ ਨੂੰ ਵੀ ਟੱਕਰ ਮਾਰੀ ਪਰ ਸਪੀਡ ਘੱਟ ਨਹੀਂ ਹੋਈ। ਬੱਸ ਸਟੈਂਡ ਚੌਕ ਦੇ ਵਿਚਕਾਰ ਅਚਾਨਕ ਇੱਕ ਵਿਅਕਤੀ ਖੜ੍ਹਾ ਸੀ ਜਿਸ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਜਸਬੀਰ ਨੇ ਦੱਸਿਆ ਕਿ ਭੀੜ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ। ਕੁਝ ਸ਼ਰਾਰਤੀ ਅਨਸਰਾਂ ਨੇ ਉਸ ਦਾ ਮੋਬਾਈਲ ਅਤੇ ਪਰਸ ਵੀ ਚੋਰੀ ਕਰ ਲਿਆ।


ਘਟਨਾ ਵਾਲੀ ਥਾਂ ’ਤੇ ਮੌਜੂਦ ਕੁਝ ਲੋਕਾਂ ਨੇ ਡਰਾਈਵਰ ’ਤੇ ਸ਼ਰਾਬ ਪੀਣ ਦੇ ਗੰਭੀਰ ਦੋਸ਼ ਵੀ ਲਾਏ। ਲੋਕਾਂ ਨੇ ਮੌਕੇ ’ਤੇ ਬੱਸ ਸਟੈਂਡ ਪੁਲੀਸ ਚੌਕੀ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ। ਡਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। 


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial