ਪੜਚੋਲ ਕਰੋ
(Source: ECI/ABP News)
Punjab Crime : ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ, ਨਵਜੰਮੀ ਬੱਚੀ ਨੂੰ ਛੱਤ ਤੋਂ ਸੁੱਟਿਆ, ਦੋਸ਼ੀ ਮਾਪਿਆਂ ਦੀ ਭਾਲ
Punjab News : ਪੰਜਾਬ ਦੇ ਲੁਧਿਆਣਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ਹਿਰ ਦੇ ਦੁੱਗਰੀ ਇਲਾਕੇ ਦੇ ਨਿਤੀਸ਼ ਵਿਹਾਰ 'ਚ ਇਕ ਲੜਕੀ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ ਗਿਆ ਹੈ। ਬੱਚੀ ਨੂੰ ਗਲੀ 'ਚ ਪਈ ਦੇਖ ਕੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਬੇਬੀ ਕੇਅਰ 'ਚ ਦਾਖਲ ਬੱਚੀ ਦੀ ਹਾਲਤ ਅਜੇ ਸਥਿਰ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਲੜਕੀ ਛੱਤ ਤੋਂ ਡਿੱਗਦੀ ਸਾਫ ਦਿਖਾਈ ਦੇ ਰਹੀ ਹੈ।

Newborn baby
Punjab News : ਪੰਜਾਬ ਦੇ ਲੁਧਿਆਣਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ਹਿਰ ਦੇ ਦੁੱਗਰੀ ਇਲਾਕੇ ਦੇ ਨਿਤੀਸ਼ ਵਿਹਾਰ 'ਚ ਇਕ ਬੱਚੀ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ ਗਿਆ ਹੈ। ਬੱਚੀ ਨੂੰ ਗਲੀ 'ਚ ਪਈ ਦੇਖ ਕੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਬੇਬੀ ਕੇਅਰ 'ਚ ਦਾਖਲ ਬੱਚੀ ਦੀ ਹਾਲਤ ਅਜੇ ਸਥਿਰ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਬੱਚੀ ਛੱਤ ਤੋਂ ਡਿੱਗਦੀ ਸਾਫ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਅੱਜ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ
ਸੀਸੀਟੀਵੀ ਫੁਟੇਜ ਖੰਗਾਲਣ 'ਚ ਜੁਟੀ ਪੁਲੀਸ
ਸੀਸੀਟੀਵੀ ਫੁਟੇਜ ਖੰਗਾਲਣ 'ਚ ਜੁਟੀ ਪੁਲੀਸ
ਬੱਚੀ ਨੂੰ ਗਲੀ 'ਚ ਪਈ ਦੇਖ ਕੇ ਆਸਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਘਟਨਾ ਦੀ ਵੀਡੀਓ ਫੋਰੈਂਸਿਕ ਜਾਂਚ ਲਈ ਭੇਜ ਦਿੱਤੀ ਹੈ। ਉਕਤ ਪੁਲਿਸ ਦਾ ਕਹਿਣਾ ਹੈ ਕਿ ਬੱਚੀ ਨੂੰ ਸੁੱਟਣ ਵਾਲੇ ਮੁਲਜ਼ਮਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਬੱਚੀ ਕਿਸ ਦੀ ਹੈ। ਪੁਲਿਸ ਹੁਣ ਲੜਕੀ ਨੂੰ ਸੁੱਟਣ ਵਾਲਿਆਂ ਤੱਕ ਪਹੁੰਚਣ ਲਈ ਜਾਂਚ ਵਿੱਚ ਜੁਟੀ ਹੋਈ ਹੈ। ਪੁਲੀਸ ਸ਼ਹਿਰ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਰਿਕਾਰਡ ਖੰਗਾਲਣ 'ਚ ਲੱਗੀ ਹੋਈ ਹੈ। ਘਟਨਾ ਸਥਾਨ ਦੇ ਆਸਪਾਸ ਦੇ ਘਰਾਂ ਦੀ ਸੀਸੀਟੀਵੀ ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : LPG Price Hike: ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਝਟਕਾ, ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ
ਬੱਚੀ ਦੀ ਦੇਖਭਾਲ ਕਰ ਰਹੇ ਹਨ ਡਾਕਟਰ
ਬੱਚੀ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਬੱਚੀ ਨੂੰ ਦੇਖਣ ਤੋਂ ਬਾਅਦ ਪਤਾ ਲੱਗਾ ਹੈ ਕਿ ਬੱਚੀ ਦਾ ਜਨਮ ਡਿਲੀਵਰੀ ਤੋਂ ਪਹਿਲਾਂ ਹੋਇਆ ਸੀ, ਉਹ ਬਹੁਤ ਕਮਜ਼ੋਰ ਹੈ ਅਤੇ ਉਸ ਦੇ ਸਾਰੇ ਸਰੀਰ 'ਤੇ ਜ਼ਖਮ ਹਨ। ਬੱਚੀ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਇਸੇ ਦੁੱਗਰੀ ਥਾਣੇ ਦੀ ਐਸਐਚਓ ਮਧੂ ਬਾਲਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਾਕਟਰਾਂ ਤੋਂ ਪਤਾ ਲੱਗਾ ਹੈ ਕਿ ਬੱਚੀ ਇੱਕ ਦਿਨ ਦੀ ਵੀ ਨਹੀਂ ਹੋਈ ਸੀ। ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਇਸੇ ਹਸਪਤਾਲ ਵਿੱਚ ਇੱਕ ਮਹਿਲਾ ਪੁਲੀਸ ਮੁਲਾਜ਼ਮ ਵੀ ਤਾਇਨਾਤ ਕੀਤੀ ਗਈ ਹੈ। ਬੱਚੀ ਦੇ ਠੀਕ ਹੋਣ ਤੋਂ ਬਾਅਦ ਉਸ ਨੂੰ ਅਨਾਥ ਆਸ਼ਰਮ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਸ ਸਬੰਧੀ ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਜਾਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਤਕਨਾਲੌਜੀ
ਆਟੋ
ਆਟੋ
Advertisement
ਟ੍ਰੈਂਡਿੰਗ ਟੌਪਿਕ
