ਲੁਧਿਆਣਾ 'ਚ ਇਲੈਕਟ੍ਰਾਨਿਕਸ ਸ਼ੋਰੂਮ ਮਾਲਕ ਨੂੰ ਧਮਕੀ ਭਰੀ ਕਾਲ: ਆਪਣੇ ਆਪ ਨੂੰ ਗੋਪੀ ਲਾਹੌਰੀਆ ਦੱਸ ਮੰਗੇ 20 ਲੱਖ, ਨਤੀਜੇ ਭੁਗਤਣ ਦੀ ਦਿੱਤੀ ਚੇਤਾਵਨੀ
ਲੁਧਿਆਣਾ ਦੇ ਰਾਜਗੁਰੂ ਨਗਰ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਇਲੈਕਟ੍ਰਾਨਿਕਸ ਸ਼ੋਰੂਮ ਦੇ ਮਾਲਿਕ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਧਮਕੀ ਭਰੀ ਕਾਲ ਆਈ। ਕਾਲ ਕਰਨ ਵਾਲੇ ਨੇ ਖੁਦ ਨੂੰ ਗੋਪੀ ਲਾਹੌਰੀਆ ਦੱਸਿਆ ਤੇ 20 ਲੱਖ ਰੁਪਏ ਦੀ ਫਿਰੌਤੀ ਮੰਗੀ।

ਲੁਧਿਆਣਾ ਦੇ ਰਾਜਗੁਰੂ ਨਗਰ 'ਚ ਇੱਕ ਇਲੈਕਟ੍ਰਾਨਿਕਸ ਸ਼ੋਰੂਮ ਚਲਾਉਂਦੇ 27 ਸਾਲਾ ਵਪਾਰੀ ਵੈਭਵ ਸ਼ਰਮਾ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਧਮਕੀ ਭਰੀ ਕਾਲ ਆਈ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਬਦਨਾਮ ਗੈਂਗਸਟਰ ਦਵਿੰਦਰ ਪਾਲ ਸਿੰਘ ਉਰਫ਼ ਗੋਪੀ ਲਾਹੌਰੀਆ ਦੱਸਿਆ ਅਤੇ 20 ਲੱਖ ਰੁਪਏ ਦੀ ਫਿਰੌਤੀ ਮੰਗੀ।
ਇਸ ਘਟਨਾ ਤੋਂ ਡਰ ਕੇ ਵੈਭਵ ਨੇ ਤੁਰੰਤ ਮਾਡਲ ਟਾਊਨ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਾਈ। ਉਨ੍ਹਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਫਿਰੌਤੀ ਅਤੇ ਅਪਰਾਧਿਕ ਧਮਕੀ ਨਾਲ ਸੰਬੰਧਿਤ ਧਾਰਾਵਾਂ ਹੇਠ ਐਫ਼ਆਈਆਰ ਦਰਜ ਕਰ ਲਈ ਗਈ।
20 ਲੱਖ ਰੁਪਏ ਦੀ ਫਿਰੌਤੀ ਦੀ ਮੰਗ
ਮਾਡਲ ਟਾਊਨ ਪੁਲਿਸ ਸਟੇਸ਼ਨ ਦੇ ਐਸ.ਐੱਚ.ਓ. ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਗੋਪੀ ਲਾਹੌਰੀਆ ਦੱਸਦੇ ਹੋਏ ਵੈਭਵ ਨੂੰ ਤੁਰੰਤ 20 ਲੱਖ ਰੁਪਏ ਦਾ ਇੰਤਜ਼ਾਮ ਕਰਨ ਦੀ ਧਮਕੀ ਦਿੱਤੀ। ਨਾ ਕਰਨ 'ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ। ਹਾਲਾਂਕਿ ਪੁਲਿਸ ਨੂੰ ਸ਼ੱਕ ਹੈ ਕਿ ਕਾਲ 'ਚ ਸੁਣਾਈ ਦਿੱਤੀ ਆਵਾਜ਼ ਅਸਲ ਗੈਂਗਸਟਰ ਦੀ ਨਹੀਂ ਹੋ ਸਕਦੀ।
ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ
ਪੁਲਿਸ ਵੱਲੋਂ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਲ ਕਿੱਥੋਂ ਆਈ, ਇਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਜਲਦੀ ਹੀ ਧਮਕੀ ਦੇਣ ਵਾਲਿਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਘਟਨਾ ਸਥਾਨਕ ਵਪਾਰੀਆਂ ਲਈ ਚਿੰਤਾ ਦਾ ਕਾਰਣ ਬਣ ਗਈ ਹੈ। ਪੁਲਿਸ ਨੇ ਸਭ ਨੂੰ ਸਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















