Ludhiana news: ਲਾਡੋਵਾਲ ਟੋਲ ਪਲਾਜ਼ਾ ਨੇੜੇ ਕਿਸਾਨਾਂ ਦਾ ਧਰਨਾ, ਜ਼ਮੀਨਾਂ ਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ
Ludhiana News: ਕਿਸਾਨਾਂ ਵਲੋਂ ਨਵੇਂ ਬਣਾਏ ਜਾ ਰਹੇ ਨੈਸ਼ਨਲ ਹਾਈਵੇਅ ਲਈ ਕੇਂਦਰ ਵੱਲੋਂ ਐਕਵਾਇਰ ਕੀਤੀ ਕਿਸਾਨਾਂ ਦੀਆਂ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਨਾ ਦੇਣ ਦੇ ਵਿਰੋਧ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ।
Ludhiana News: ਸਾਂਝੇ ਕਿਸਾਨ ਮੋਰਚੇ ਵਲੋਂ ਲਾਡੋਵਾਲ ਟੋਲ ਪਲਾਜ਼ਾ ਨੇੜੇ ਧਰਨਾ ਲਾਇਆ ਹੋਇਆ ਹੈ। ਦੱਸ ਦਈਏ ਕਿ ਕਿਸਾਨਾਂ ਨੇ ਨਵੇਂ ਬਣਾਏ ਜਾ ਰਹੇ ਨੈਸ਼ਨਲ ਹਾਈਵੇਅ ਲਈ ਕੇਂਦਰ ਵੱਲੋਂ ਐਕਵਾਇਰ ਕੀਤੀ ਕਿਸਾਨਾਂ ਦੀਆਂ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਨਾ ਦੇਣ ਦੇ ਵਿਰੋਧ ਵਿੱਚ ਧਰਨਾ ਲਾਇਆ ਹੋਇਆ ਹੈ।
ਕਿਸਾਨਾਂ ਨੇ ਦੱਸੀਆਂ ਆਪਣੀਆਂ ਮੰਗਾਂ
ਧਰਨਾ ਦੇ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੇਂ ਨੈਸ਼ਨਲ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਘੱਟ ਦਿੱਤਾ ਹੈ। ਸਰਕਾਰ ਨੇ ਇਸ ਮੁੱਦੇ 'ਤੇ ਕਿਸਾਨਾਂ ਨਾਲ ਪੱਖਪਾਤ ਕੀਤਾ ਹੈ, ਜਿਸ ਕਾਰਨ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਮਾਰਕੀਟ ਰੇਟ ਅਨੁਸਾਰ ਦਿੱਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੇ ਹੋਰ ਵੀ ਕਈ ਮੰਗਾਂ ਰੱਖੀਆਂ ਅਤੇ ਕੇਂਦਰ ਤੋਂ ਉਨ੍ਹਾਂ ਨੂੰ ਦੂਰ ਕਰਨ ਦੀ ਮੰਗ ਕੀਤੀ। ਉੱਥੇ ਹੀ ਕਿਸਾਨਾਂ ਨੇ ਟੋਲ ਪਲਾਜ਼ਾ ਫਰੀ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।