Ludhiana Fire Breaks: ਲੁਧਿਆਣਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇਲਾਕੇ 'ਚ ਮੱਚੀ ਭਾਜੜ
Ludhiana Fire: ਲੁਧਿਆਣਾ ਵਿੱਚ ਵੀਰਵਾਰ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਨੇ ਕਰੀਬ 3 ਘੰਟੇ 'ਚ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ।
Punjab News: ਲੁਧਿਆਣਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਬਾਜਵਾ ਨਗਰ 'ਚ ਸਥਿਤ ਕੱਪੜਾ ਫੈਕਟਰੀ 'ਚ ਵੀਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ 'ਤੇ ਕਾਬੂ ਪਾਉਣ 'ਚ ਤਿੰਨ ਘੰਟੇ ਤੋਂ ਵੱਧ ਦਾ ਸਮਾਂ ਲੱਗਾ, ਜਿਸ 'ਚ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਦੀ ਮਦਦ ਲਈ ਗਈ। ਅੱਗ ਦੀ ਲਪੇਟ ਵਿੱਚ ਆ ਕੇ ਫੈਕਟਰੀ ਵਿੱਚ ਪਿਆ ਕੱਚਾ ਮਾਲ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਲੁਧਿਆਣਾ ਦੇ ਇੱਕ ਸੰਘਣੀ ਆਬਾਦੀ ਵਾਲੇ ਇਲਾਕੇ ਬਾਜਵਾ ਨਗਰ ਵਿੱਚ ਤਿੰਨ ਸਕੇ ਭਰਾ ਇਕੱਠੇ ਤਿੰਨ ਕੱਪੜਾ ਫੈਕਟਰੀਆਂ ਦੇ ਮਾਲਕ ਹਨ। ਇਨ੍ਹਾਂ ਵਿੱਚੋਂ ਕੁਝ ਵਿੱਚ ਸਕੂਲੀ ਡਰੈੱਸ ਬਣਦੇ ਹਨ ਅਤੇ ਕੁਝ ਵਿੱਚ ਹੋਰ ਕੱਪੜੇ ਬਣਦੇ ਸਨ। ਇਸ ਕਾਰਨ ਇੱਥੇ ਵੱਡੀ ਗਿਣਤੀ ਵਿੱਚ ਕੱਪੜੇ ਰੱਖੇ ਹੋਏ ਸਨ। ਇਸ ਦੌਰਾਨ ਵੀਰਵਾਰ ਸਵੇਰੇ 6 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ, ਜਿਸ ਨੇ ਤਿੰਨ ਫੈਕਟਰੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ।
ਰਾਹਗੀਰਾਂ ਨੇ ਫੈਕਟਰੀ ਮਾਲਕਾਂ ਨੂੰ ਸੂਚਿਤ ਕੀਤਾ
ਫੈਕਟਰੀ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਕੇ ਰਾਹਗੀਰਾਂ ਨੇ ਫੈਕਟਰੀ ਮਾਲਕਾਂ ਨੂੰ ਫੋਨ ਕਰਕੇ ਸੂਚਿਤ ਕੀਤਾ। ਲੋਕਾਂ ਨੇ ਖੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਫੈਕਟਰੀ ਵਿੱਚ ਰੱਖੇ ਕੱਪੜੇ ਅਤੇ ਮਸ਼ੀਨਰੀ ਅੱਗ ਵਿੱਚ ਸੜ ਕੇ ਸੁਆਹ ਹੋ ਗਈ।
ਸਤੰਬਰ ਵਿੱਚ ਮੋਹਾਲੀ ਦੀ ਕੈਮੀਕਲ ਫੈਕਟਰੀ ਵਿੱਚ ਲੱਗੀ ਸੀ ਅੱਗ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਮੋਹਾਲੀ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਅੱਗ ਕਾਰਨ ਕੁਝ ਲੋਕ ਝੁਲਸ ਵੀ ਗਏ। ਇਸ ਤੋਂ ਇਲਾਵਾ ਅਕਤੂਬਰ ਮਹੀਨੇ ਵਿੱਚ ਅੰਮ੍ਰਿਤਸਰ ਵਿੱਚ ਇੱਕ ਦਵਾਈ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਦਵਾਈ ਬਣਾਉਣ ਵਾਲੀ ਫੈਕਟਰੀ ਅੰਮ੍ਰਿਤਸਰ ਤੋਂ ਬਾਹਰ ਮਜੀਠਾ ਰੋਡ 'ਤੇ ਪਿੰਡ ਨਾਗਕਲਾਂ ਵਿਖੇ ਸਥਿਤ ਹੈ।