ਪੜਚੋਲ ਕਰੋ

Mandi Tender Scam: ਝੋਨੇ ਦੇ ਜਾਅਲੀ ਬਿੱਲ ਬਣਾਉਣ ਵਾਲਾ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਗ੍ਰਿਫ਼ਤਾਰ, ਵਿਜੀਲੈਂਸ ਨੇ ਕੀਤੀ ਕਾਰਵਾਈ 

Accused Kalu Ram Arrested - ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ

Ludhiana Mandi Tender Scam - ਵਿਜੀਲੈਂਸ ਬਿਊਰੋ ਨੇ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਸਾਬਕਾ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget