ਪੜਚੋਲ ਕਰੋ

Ludhiana News: ਵਿਆਹ 'ਚ ਭੰਗੜੇ ਪਾਉਂਦਾ ਦਿਸਿਆ ਲੁਧਿਆਣਾ ਜੇਲ੍ਹ ਦਾ ਕੈਦੀ, ਸਵਾਲਾਂ 'ਚ ਘਿਰੀ ਪੁਲਿਸ

Ludhiana News: ਲੱਕੀ ਸੰਧੂ ਪੁਲਿਸ ਦੇ ਨਾਲ ਲੁਧਿਆਣਾ ਦੇ ਰਾਏਕੋਟ ਇਲਾਕੇ ਵਿੱਚ ਇੱਕ ਵਿਆਹ ਵਿੱਚ ਪਹੁੰਚਿਆ। ਉੱਥੇ ਉਹ ਵੀਡੀਓ 'ਚ ਆਪਣੇ ਭਰਾ ਨਾਲ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਇੱਥੇ ਉਨ੍ਹਾਂ ਨੇ  ਭੰਗੜਾ ਪਾਇਆ ਅਤੇ ਰੱਜ ਕੇ ਨੋਟ ਵਾਰੇ।

Ludhiana News: ਪੰਜਾਬ ਦੇ ਪੁਲਿਸ ਪ੍ਰਸ਼ਾਸਨ 'ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜੇ ਹੋ ਗਏ ਹਨ। ਤਾਜ਼ਾ ਮਾਮਲਾ ਲੁਧਿਆਣਾ ਦਾ ਹੈ ਜਿੱਥੇ ਇੱਕ ਦੋਸ਼ੀ ਲੱਕੀ ਸੰਧੂ, ਜੋ ਕਿ ਯੂਥ ਕਾਂਗਰਸ ਦਾ ਆਗੂ ਵੀ ਹੈ, ਨੂੰ ਇੱਕ ਵਿਆਹ ਸਮਾਗਮ ਵਿੱਚ ਨੱਚਦਾ ਦੇਖਿਆ ਗਿਆ।

ਜ਼ਿਕਰ ਕਰ ਦਈਏ ਕਿ ਲੱਕੀ ਸੰਧੂ ਲੁਧਿਆਣਾ ਜੇਲ੍ਹ ਵਿੱਚ ਬੰਦ ਸੀ। ਲੱਕੀ ਨੇ ਜੇਲ੍ਹ ਵਿੱਚ ਬਿਮਾਰੀ ਦਾ ਬਹਾਨਾ ਬਣਾ ਲਿਆ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਜ਼ਿਲ੍ਹਾ ਪੁਲਿਸ ਹਵਾਲੇ ਕਰ ਦਿੱਤਾ। ਜਦੋਂ ਲੁਧਿਆਣਾ ਪੁਲਿਸ ਹਿਰਾਸਤ ਵਿੱਚ ਲਏ ਵਿਅਕਤੀ ਨੂੰ ਚੰਡੀਗੜ੍ਹ ਪੀਜੀਆਈ ਲੈ ਕੇ ਆ ਰਹੀ ਸੀ ਤਾਂ ਇਸ ਦੌਰਾਨ ਉਹ ਵਿਆਹ ਵਿੱਚ ਪਹੁੰਚ ਗਿਆ। 

ਲੱਕੀ ਸੰਧੂ ਪੁਲਿਸ ਦੇ ਨਾਲ ਲੁਧਿਆਣਾ ਦੇ ਰਾਏਕੋਟ ਇਲਾਕੇ ਵਿੱਚ ਇੱਕ ਵਿਆਹ ਵਿੱਚ ਪਹੁੰਚਿਆ। ਉੱਥੇ ਉਹ ਵੀਡੀਓ 'ਚ ਆਪਣੇ ਭਰਾ ਨਾਲ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਇੱਥੇ ਉਨ੍ਹਾਂ ਨੇ  ਭੰਗੜਾ ਪਾਇਆ ਅਤੇ ਰੱਜ ਕੇ ਨੋਟ ਵਾਰੇ। ਇਹ ਘਟਨਾ 8 ਦਸੰਬਰ ਦੀ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਲੱਕੀ ਸੰਧੂ ਖ਼ਿਲਾਫ਼ ਕਈ ਕੇਸ ਦਰਜ ਹਨ ਅਤੇ ਉਹ ਕਈ ਮਹੀਨਿਆਂ ਤੋਂ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਦੋ ਐਸ.ਐਚ.ਓ. ਖ਼ਿਲਾਫ਼ ਐਕਸ਼ਨ ਲੈ ਲਿਆ ਹੈ। ਦੋਵਾਂ ਦੀ ਪਛਾਣ ਏਐਸਆਈ ਕੁਲਦੀਪ ਸਿੰਘ ਅਤੇ ਏਐਸਆਈ ਮੰਗਲ ਸਿੰਘ ਵਜੋਂ ਹੋਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget