ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਗੁੰਡਗਰਦੀ ਦਾ ਨੰਗਾ ਨਾਚ, ਤਲਵਾਰਾਂ ਨਾਲ ਕੀਤਾ ਹਮਲਾ, ਦੋਸ਼ੀ ਗ੍ਰਿਫ਼ਤਾਰ
Punjab News: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਜੰਮ ਕੇ ਗੁੰਡਾਗਰਦੀ ਹੋਈ। ਤੇਜ਼ਧਾਰ ਹਥਿਆਰਾਂ ਨਾਲ ਲੈਸ ਇੱਕ ਨੌਜਵਾਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੇ ਇੱਕ ਦਸਤਾਰਧਾਰੀ ਨੌਜਵਾਨ 'ਤੇ ਹਮਲਾ ਕੀਤਾ ਅਤੇ ਫਿਰ ਮੌਕੇ ਤੋਂ ਭੱਜ ਗਿਆ।

Punjab News: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਜੰਮ ਕੇ ਗੁੰਡਾਗਰਦੀ ਹੋਈ। ਤੇਜ਼ਧਾਰ ਹਥਿਆਰਾਂ ਨਾਲ ਲੈਸ ਇੱਕ ਨੌਜਵਾਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੇ ਇੱਕ ਦਸਤਾਰਧਾਰੀ ਨੌਜਵਾਨ 'ਤੇ ਹਮਲਾ ਕੀਤਾ ਅਤੇ ਫਿਰ ਮੌਕੇ ਤੋਂ ਭੱਜ ਗਿਆ। ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕੀਤਾ ਗਿਆ। ਇਸ ਮਾਮਲੇ ਵਿੱਚ ਲਾਡੋਵਾਲ ਥਾਣੇ ਦੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹੋੋਇਆਂ ਕਪੂਰਥਲਾ ਦੇ ਪਿੰਡ ਬਿਜਲੀ ਦੇ ਵਸਨੀਕ ਬੂਟਾ ਸਿੰਘ ਨੇ ਦੱਸਿਆ ਕਿ ਉਹ ਤਰਨਾ ਦਲ ਦੇ ਜੱਥੇ ਵਿੱਚ ਸ਼ਾਮਲ ਹੈ। ਉਹ ਬੀਤੇ ਦਿਨੀਂ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘ ਰਿਹਾ ਸੀ। ਜਿਸ ਦੌਰਾਨ ਉਸ ਨੇ ਦੇਖਿਆ ਕਿ ਇੱਕ ਮੁੰਡਾ ਪੱਗ ਵਾਲੇ ਮੁੰਡੇ ਨਾਲ ਬਹੁਤ ਲੜ ਰਿਹਾ ਸੀ। ਦੋਸ਼ੀ ਨੌਜਵਾਨ ਦੇ ਹੱਥ ਵਿੱਚ ਤਲਵਾਰ ਸੀ।
ਤਲਵਾਰ ਸੁੱਟ ਕੇ ਭੱਜ ਗਿਆ ਹਮਲਾਵਰ
ਹਮਲਾਵਰ ਨੌਜਵਾਨ 'ਤੇ ਕਈ ਵਾਰ ਤਲਵਾਰ ਨਾਲ ਹਮਲਾ ਕਰ ਰਿਹਾ ਸੀ। ਟੋਲ ਪਲਾਜ਼ਾ 'ਤੇ ਹੰਗਾਮਾ ਹੋਣ ਤੋਂ ਬਾਅਦ ਹਮਲਾਵਰ ਨੌਜਵਾਨ ਤਲਵਾਰ ਸੁੱਟ ਕੇ ਭੱਜ ਗਿਆ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਡਾਕਟਰ ਕੋਲ ਭੇਜਿਆ ਗਿਆ। ਘਟਨਾ ਦੀ ਸੂਚਨਾ ਤੁਰੰਤ ਲਾਡੋਵਾਲ ਪੁਲਿਸ ਨੂੰ ਦਿੱਤੀ ਗਈ।
ਲਾਡੋਵਾਲ ਥਾਣੇ ਦੀ ਪੁਲਿਸ ਨੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਇਸ ਮਾਮਲੇ ਵਿੱਚ ਲਾਡੋਵਾਲ ਥਾਣੇ ਦੀ ਪੁਲਿਸ ਨੇ ਅੱਜ ਹਮਲਾ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਮਲਾਵਰ ਦਾ ਨਾਮ ਸ਼ਰਨਜੀਤ ਸਿੰਘ ਹੈ, ਜੋ ਕਿ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਧਾਰਾ 115(2), 126(2), 351 (3) BNS ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















