Drug Racket Busted: ਲੁਧਿਆਣਾ 'ਚ ਡਰੱਗ ਰੈਕਿਟ ਦਾ ਪਰਦਾਫਾਸ਼, 4.94 ਕਰੋੜ ਰੁਪਏ ਕੈਸ਼ ਬਰਾਮਦ, ਹੋਰ ਦੇਖੋ ਕੀ ਕੁੱਝ ਫੜਿਆ
Mullanpur Dakha Drug Racket Busted - ਪੰਜਾਬ ਅਤੇ ਜੰਮੂ ਦੀ ਪੁਲਿਸ ਨੇ ਇਹ ਕਾਰਵਾਈ ਲੁਧਿਆਣਾ ਦੇ ਮੁੱਲਾਂਪੁਰ 'ਚ ਕੀਤੀ ਹੈ। ਪੁਲਿਸ ਨੇ ਇੱਕ ਬੰਦੇ ਨੂੰ ਰਾਊਂਡ ਅੱਪ ਵੀ ਕੀਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਦੀ ਪਛਾਣ
ਲੁਧਿਆਣਾ ਵਿੱਚ ਪੰਜਾਬ ਪੁਲਿਸ ਨੇ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ 4 ਕਰੋੜ 94 ਲੱਖ ਦੇ ਕਰੀਬ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਗੱਡੀਆਂ ਦੀਆਂ 38 ਜਾਅਲੀ ਨੰਬਰ ਪਲੇਟ ਵੀ ਕਾਬੂ ਕੀਤੀਆਂ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।
ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ। ਇੱਥੋਂ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਇੱਕ ਪਿਸਤੌਲ ਵੀ ਮਿਲਿਆ ਹੈ।
ਪੰਜਾਬ ਅਤੇ ਜੰਮੂ ਦੀ ਪੁਲਿਸ ਨੇ ਇਹ ਕਾਰਵਾਈ ਲੁਧਿਆਣਾ ਦੇ ਮੁੱਲਾਂਪੁਰ 'ਚ ਕੀਤੀ ਹੈ। ਪੁਲਿਸ ਨੇ ਇੱਕ ਬੰਦੇ ਨੂੰ ਰਾਊਂਡ ਅੱਪ ਵੀ ਕੀਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਦੀ ਪਛਾਣ ਅਮਨ ਨਾਂ ਤੋਂ ਹੋਈ ਹੈ। ਅਮਨ ਦਸ਼ਮੇਸ਼ ਕਾਲੋਨੀ ਮੁੱਲਾਂਪੁਰ ਦਾ ਰਹਿਣ ਵਾਲਾ ਹੈ। ਉਸ ਦਾ ਪਿਤਾ ਵੀ ਭਗੌੜਾ ਹੈ ਜੋ ਚੰਡੀਗੜ੍ਹ ਰਹਿੰਦਾ ਹੈ। ਅਮਨ ਇਸੇ ਘਰ ਤੋਂ ਨਸ਼ੇ ਦਾ ਨੈੱਟਵਰਕ ਚਲਾਉਂਦਾ ਹੈ। ਗੱਡੀ 'ਤੇ ਵੱਖ ਵੱਖ ਜਾਅਲੀ ਨੰਬਰ ਪਲੇਟਾਂ ਲਗਾ ਕੇ ਨਸ਼ਾ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ : Debate on SYL: ਸੀਐਮ ਭਗਵੰਤ ਮਾਨ ਦੀ ਜਾਖੜ, ਵੜਿੰਗ ਤੇ ਸੁਖਬੀਰ ਨੂੰ ਮੁੜ ਚੁਣੌਤੀ, 1 ਨਵੰਬਰ ਨੂੰ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ...
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ