Ludhiana News: ਆਗਰਾ ਤੋਂ ਅੰਮ੍ਰਿਤਸਰ ਜਾ ਰਹੀ ਸੀ 1 ਕੁਇੰਟਲ 66 ਕਿੱਲੋ ਚਾਂਦੀ, ਪੁਲਿਸ ਨੇ ਦੋਰਾਹਾ ਕੋਲ ਦਬੋਚਿਆ
Ludhiana News: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦੋਰਾਹਾ ਵਿਖੇ ਹਾਈਟੈਕ ਨਾਕੇ ਦੌਰਾਨ ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਬੀਤੀ ਰਾਤ ਅਰਟਿਕਾ ਕਾਰ ਵਿੱਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ ਹੈ।
Ludhiana News: ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦੋਰਾਹਾ ਵਿਖੇ ਹਾਈਟੈਕ ਨਾਕੇ ਦੌਰਾਨ ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਬੀਤੀ ਰਾਤ ਅਰਟਿਕਾ ਕਾਰ ਵਿੱਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: Chandigarh News: ਆਪਣੇ ਕਾਫਲੇ 'ਤੇ ਹਮਲੇ ਮਗਰੋਂ ਭੜਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ, ਬੋਲੇ, ਪੰਥ ਵਿਰੋਧੀ ਤਾਕਤਾਂ ਦਾ ਕਾਰਾ
ਪੁਲਿਸ ਮੁਤਾਬਕ ਇਸ ਦੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਰ ਵਿੱਚ 2 ਵਿਅਕਤੀ ਸਵਾਰ ਸਨ ਜੋ ਆਗਰਾ ਤੋਂ ਅੰਮ੍ਰਿਤਸਰ ਜਾ ਰਹੇ ਸੀ। ਚਾਂਦੀ ਦਾ ਕੋਈ ਬਿੱਲ ਨਾ ਹੋਣ ਕਰਕੇ ਮਾਮਲਾ ਅਗਲੀ ਜਾਂਚ ਕਈ ਆਮਦਨ ਕਰ ਵਿਭਾਗ ਨੂੰ ਦਿੱਤਾ ਗਿਆ। ਦੱਸ ਦਈਏ ਕਿ ਪਹਿਲਾਂ ਵੀ ਖੰਨਾ ਪੁਲਿਸ ਨਾਕੇ ਦੌਰਾਨ ਬਿਨ੍ਹਾਂ ਬਿੱਲ ਤੋਂ ਕਰੋੜਾਂ ਰੁਪਏ ਦਾ ਸੋਨਾ ਤੇ ਚਾਂਦੀ ਫੜ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।