Ludhiana News : ਲੁਧਿਆਣਾ ਦੇ ਸ਼ਕਤੀ ਨਗਰ ਗਲੀ ਨੰਬਰ 7 ਵਿੱਚ 35 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ 35 ਸਾਲਾ ਵਿਆਹੁਤਾ ਸ਼ੱਕੀ ਹਲਾਤਾਂ ਵਿੱਚ ਘਰ ਅੰਦਰ ਪੱਖੇ ਨਾਲ ਲਟਕਦੀ ਹੋਈ ਪਾਈ ਗਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਲੜਕੀ ਦੇ ਸਹੁਰੇ ਪਰਿਵਾਰ ਦੇ ਸਾਰੇ ਮੈਂਬਰ ਫਰਾਰ ਹੋ ਚੁੱਕੇ ਹਨ। ਮ੍ਰਿਤਕ ਔਰਤ ਦੋ ਬੱਚਿਆਂ ਦੀ ਮਾਂ ਹੈ।
ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਮ੍ਰਿਤਕ ਰੁਪਿੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਲੜਕੀ ਦੇ ਸਹੁਰੇ ਪਰਿਵਾਰ 'ਤੇ ਦੋਸ਼ ਲਾਉਂਦਿਆ ਕਿਹਾ ਕਿ ਪਿਛਲੇ 12 ਸਾਲਾਂ ਤੋਂ ਉਸ ਦਾ ਸਾਰਾ ਪਰਵਾਰ ਦਹੇਜ਼ ਤੇ ਪੈਸਿਆਂ ਲਈ ਹਮੇਸ਼ਾ ਕੁੱਟਮਾਰ ਕਰਦੇ ਸਨ ,ਜਿਸ ਦਾ ਕਈ ਵਾਰ ਪੰਚਾਇਤੀ ਰਾਜ਼ੀਨਾਮਾ ਹੋ ਚੁੱਕਿਆ ਹੈ। ਇਸੇ ਤਰ੍ਹਾਂ ਹੀ ਬੀਤੇ ਦਿਨ ਵੀ ਲੜਕੀ ਨਾਲ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਗਿਆ ਅਤੇ ਉਹ ਸਾਡੇ ਕੋਲ ਘਰ ਆ ਗਈ ਤੇ ਅਸੀਂ ਉਸ ਨੂੰ ਫਿਰ ਸਮਝਾ ਕੇ ਵਾਪਸ ਉਸ ਦੇ ਸਹੁਦੇ ਘਰ ਛੱਡ ਗਏ
ਅੱਜ ਸਵੇਰੇ ਉਸ ਨਾਲ ਫਿਰ ਕੁੱਟਮਾਰ ਕਰਕੇ ਉਸ ਨੂੰ ਮਾਰ ਕੇ ਪੱਖੇ ਨਾਲ ਟੰਗ ਕੇ ਤੇ ਉਸ ਦਾ ਸਾਰਾ ਸਹੁਰਾ ਪਰਿਵਾਰ ਫਰਾਰ ਹੋ ਗਿਆ ਹੈ। ਇਸ ਦੀ ਜਾਣਕਾਰੀ ਮਿਲਣ 'ਤੇ ਅਸੀਂ ਪਹੁੰਚੇ ਤੇ ਇਸ ਦੀ ਜਾਣਕਾਰੀ ਇਲਾਕਾ ਪੁਲਿਸ ਨੂੰ ਦਿੱਤੀ ਗਈ। ਇਸ ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟ ਮਾਟਮ ਲਈ ਭੇਜ ਦਿੱਤਾ ਹੈ।
ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਕਿਸੇ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।