Ludhiana News: ਮਾਛੀਵਾੜਾ ਦਾਣਾ ਮੰਡੀ ਵਿੱਚ ਝੋਨੇ ਦੀ ਅਗੇਤੀ ਕਿਸਮ ਦੀ ਆਮਦ ਸ਼ੁਰੂ ਹੋ ਗਈ ਹੈ। ਵੀਰਵਾਰ ਨੂੰ 1509 ਬਾਸਮਤੀ 3621 ਰੁਪਏ ਪ੍ਰਤੀ ਕੁਇੰਟਲ ਵਿਕੀ ਜਿਸ ਕਾਰਨ ਕਿਸਾਨਾਂ ਦੇ ਚਿਹਰੇ ਖਿੜ੍ਹੇ ਹੋਏ ਹਨ। ਪਿੰਡ ਰਾਜੇਵਾਲ ਦਾ ਕਿਸਾਨ ਬਲਦੇਵ ਸਿੰਘ ਦਾਣਾ ਮੰਡੀ ਵਿੱਚ ਸਥਿਤ ਜੇਪੀ ਐਂਡ ਕੰਪਨੀ ਦੀ ਆੜ੍ਹਤ ’ਤੇ ਆਪਣੀ ਫਸਲ ਵੇਚਣ ਲਈ ਆਇਆ ਤੇ ਲਕਸ਼ਮੀ ਰਾਈਸ ਮਿੱਲ ਵੱਲੋਂ ਖੁੱਲ੍ਹੀ ਬੋਲੀ ਰਾਹੀਂ ਪ੍ਰਾਈਵੇਟ ਤੌਰ ’ਤੇ 3621 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ। 



ਇਸ ਮੌਕੇ ਕਿਸਾਨ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਨੇ ਝੋਨੇ ਦੀ ਅਗੇਤੀ ਕਿਸਮ ਦੀ ਸਿੱਧੀ ਬਿਜਾਈ ਕੀਤੀ ਸੀ। ਇਸ ਨਾਲ ਜਿੱਥੇ ਝਾੜ ਵਿੱਚ ਵਾਧਾ ਹੋਇਆ ਉੱਥੇ ਕੀਟਨਾਸ਼ਕ ਦਵਾਈਆਂ ਦੀ ਵਰਤੋ ਵੀ ਘੱਟ ਹੋਈ। ਉਸ ਨੇ ਕਿਹਾ ਕਿ ਝੋਨਾ 3621 ਰੁਪਏ ਪ੍ਰਤੀ ਕੁਇੰਟਲ ਵਿਕਣ ਨਾਲ ਉਸ ਨੂੰ ਮੁਨਾਫ਼ਾ ਵੀ ਚੰਗਾ ਹੋਇਆ ਹੈ। 


ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਤੇ ਆੜ੍ਹਤੀ ਜਤਿਨ ਚੌਰਾਇਆ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦਾ ਭਾਅ ਇਸ ਵਾਰ ਵਧੀਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 1509 ਬਾਸਮਤੀ 3200 ਰੁਪਏ ਕੁਇੰਟਲ ਤੱਕ ਵਿਕੀ ਸੀ ਜਿਸ ਦੀ 3621 ਰੁਪਏ ਪ੍ਰਤੀ ਕੁਇੰਟਲ ਤੋਂ ਸ਼ੁਰੂਆਤ ਹੋਈ ਹੈ ਤੇ ਭਾਅ ਵਿੱਚ ਹੋਰ ਵੀ ਵਾਧਾ ਹੋ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਮੰਡੀ ਵਿੱਚ ਫਸਲ ਸੁਕਾ ਕੇ ਲਿਆਉਣ ਦੀਅ ਅਪੀਲ ਕੀਤੀ।


ਬਾਸਮਤੀ ਫਸਲ ਖਰੀਦਣ ਵਾਲੇ ਲਕਸ਼ਮੀ ਰਾਈਸ ਮਿੱਲ ਦੇ ਡਾਇਰੈਕਟਰ ਬਿਕਰਮ ਲੂਥਰਾ ਨੇ ਕਿਹਾ ਕਿ ਕਿਸਾਨ ਮੰਡੀ ਵਿਚ ਸੁੱਕੀ ਬਾਸਮਤੀ ਲਿਆਉਣ ਤੇ ਉਨ੍ਹਾਂ ਦੀ ਤੁਰੰਤ ਫਸਲ ਖਰੀਦੀ ਜਾਵੇਗੀ।


ਹੋਰ ਪੜ੍ਹੋ : ਸੀਐਮ ਭਗਵੰਤ ਮਾਨ ਅੱਜ ਮੈਦਾਨ 'ਚ ਉਤਾਰਣਗੇ ਨਵੇਂ ਪਟਵਾਰੀ, ਚੰਡੀਗੜ੍ਹ 'ਚ ਸਮਾਗਮ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ