(Source: ECI/ABP News/ABP Majha)
Ludhiana News: ਪੰਜਾਬ ਦੇ 5 ਕਿਸਾਨਾਂ ਨੇ ਕੀਤਾ ਕਮਾਲ, ਇਨ੍ਹਾਂ 'ਚ ਇੱਕ ਮਹਿਲਾ ਵੀ ਸ਼ਾਮਲ, ਪੀਏਯੂ ਵੱਲੋਂ ਕੀਤਾ ਜਾਏਗਾ ਸਨਮਾਨ
Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ 14 ਸਤੰਬਰ ਨੂੰ ਵੱਖ-ਵੱਖ ਖੇਤਰਾਂ ’ਚ ਨਵੀਆਂ ਪੈੜਾਂ ਸਿਰਜਣ ਵਾਲੇ ਚਾਰ ਕਿਸਾਨਾਂ ਤੇ ਇੱਕ ਕਿਸਾਨ ਬੀਬੀ ਦਾ ਸਨਮਾਨ ਕੀਤਾ ਜਾ ਰਿਹਾ ਹੈ।
Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ 14 ਸਤੰਬਰ ਨੂੰ ਵੱਖ-ਵੱਖ ਖੇਤਰਾਂ ’ਚ ਨਵੀਆਂ ਪੈੜਾਂ ਸਿਰਜਣ ਵਾਲੇ ਚਾਰ ਕਿਸਾਨਾਂ ਤੇ ਇੱਕ ਕਿਸਾਨ ਬੀਬੀ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਪਰਮਜੀਤ ਸਿੰਘ ਜ਼ਿਲ੍ਹਾ ਫ਼ਰੀਦਕੋਟ, ਅੰਮ੍ਰਿਤ ਸਿੰਘ ਜ਼ਿਲ੍ਹਾ ਪਟਿਆਲਾ, ਨਰਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਪਟਿਆਲਾ, ਸੁਖਪਾਲ ਸਿੰਘ ਜ਼ਿਲ੍ਹਾ ਮਾਨਸਾ, ਗੁਰਬੀਰ ਕੌਰ ਜ਼ਿਲ੍ਹਾ ਮੋਗਾ ਸ਼ਾਮਲ ਹਨ।
ਇਸ ਬਾਰੇ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਮੇਲੇ ’ਚ ਪਰਵਾਸੀ ਭਾਰਤੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲਾ ਪਰਮਜੀਤ ਸਿੰਘ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਕੋਟਕਪੂਰਾ ਦੇ ਪਿੰਡ ਬੁੱਕਣ ਵਿੱਚ ਨਗਰ (ਬਾਹਮਣ ਵਾਲਾ) ਦਾ ਅਗਾਂਹਵਧੂ ਕਿਸਾਨ ਹੈ। ਉਜਾਗਰ ਸਿੰਘ ਧਾਲੀਵਾਲ ਪੁਰਸਕਾਰ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਨੇਠਾ ਦੇ ਵਸਨੀਕ ਅੰਮ੍ਰਿਤ ਸਿੰਘ ਨੂੰ ਦਿੱਤਾ ਜਾ ਰਿਹਾ ਹੈ।
ਦਲੀਪ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਜ਼ਿਲ੍ਹਾ ਪਟਿਆਲਾ ਦੀ ਨਾਭਾ ਤਹਿਸੀਲ ਦੇ ਪਿੰਡ ਦਿਤੂਪੁਰ ਦੇ ਨਰਿੰਦਰ ਸਿੰਘ ਟਿਵਾਣਾ ਨੂੰ ਦਿੱਤਾ ਜਾ ਰਿਹਾ ਹੈ। ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਜ਼ਿਲ੍ਹਾ ਮਾਨਸਾ ਦੇ ਭੀਖੀ ਬਲਾਕ ਦੇ ਪਿੰਡ ਮੌਜੋ ਖੁਰਦ ਦੇ ਸੁਖਪਾਲ ਸਿੰਘ ਨੂੰ ਦਿੱਤਾ ਜਾ ਰਿਹਾ ਹੈ। ਉਸ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਤੋਂ ਸ਼ਹਿਦ ਮੱਖੀ ਪਾਲਣ ਤੇ ਸਬਜ਼ੀਆਂ ਦੀ ਪਨੀਰੀ ਦੇ ਉਤਪਾਦਨ ਬਾਰੇ ਸਿਖਲਾਈ ਲਈ ਹੈ ਤੇ ਸਬਜ਼ੀਆਂ ਦੀ ਕਾਸ਼ਤ ਕਰਨ ਦਾ ਫੈਸਲਾ ਲਿਆ ਹੈ।
ਜਗਬੀਰ ਕੌਰ ਗਰੇਵਾਲ ਯਾਦਗਾਰੀ ਪੁਰਸਕਾਰ ਜ਼ਿਲ੍ਹਾ ਮੋਗਾ ਦੇ ਪਿੰਡ ਝੰਡੇਵਾਲਾ ਡਾਕਖਾਨਾ ਬੁੱਧ ਸਿੰਘ ਵਾਲਾ ਦੀ ਕਿਸਾਨ ਬੀਬੀ ਗੁਰਬੀਰ ਕੌਰ ਨੂੰ ਦਿੱਤਾ ਜਾ ਰਿਹਾ ਹੈ। ਭਾਈ ਬਾਬੂ ਸਿੰਘ ਬਰਾੜ ਬੈਸਟ ਛੱਪੜ ਐਵਾਰਡ ਇਸ ਵਾਰ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਦੇ ਹਿੱਸੇ ਆਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ