ਪੜਚੋਲ ਕਰੋ

Ludhiana News: ਖਾੜਕੂਵਾਦ ਤੋਂ ਬਾਅਦ ਲੁੱਟਾਂ-ਖੋਹਾਂ 'ਚ ਜੁਟਿਆ 65 ਸਾਲਾ ਖਤਰਨਾਕ ਅਪਰਾਧੀ, ਚਾਰ ਰਾਜਾਂ 'ਚ 70 ਕੇਸ

Punjab News: ਖੰਨਾ ਪੁਲਿਸ ਨੇ ਖਤਰਨਾਕ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਕਤਲ ਤੇ ਲੁੱਟ-ਖੋਹ ਵਰਗੀਆਂ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇਹ ਹੁਣ ਮੋਟਰਸਾਈਕਲ ਚੋਰੀ ਕਰਨ ਲੱਗ ਪਿਆ ਸੀ।

Ludhiana News: ਖੰਨਾ ਪੁਲਿਸ ਨੇ ਖਤਰਨਾਕ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਕਤਲ ਤੇ ਲੁੱਟ-ਖੋਹ ਵਰਗੀਆਂ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇਹ ਹੁਣ ਮੋਟਰਸਾਈਕਲ ਚੋਰੀ ਕਰਨ ਲੱਗ ਪਿਆ ਸੀ। 1983 ਤੋਂ ਜੁਰਮ ਦੀ ਦੁਨੀਆ 'ਚ ਪੈਰ ਧਰਨ ਵਾਲੇ ਮੁਲਜ਼ਮ ਦੀ ਉਮਰ ਹੁਣ 65 ਸਾਲ ਦੇ ਕਰੀਬ ਹੈ। 

ਉਸ ਖਿਲਾਫ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਵਿੱਚ 70 ਕੇਸ ਦਰਜ ਹਨ। ਕਈ ਮਾਮਲਿਆਂ ਵਿੱਚ ਤਿਹਾੜ ਜੇਲ੍ਹ ਵੀ ਕੱਟੀ ਹੈ। ਸੂਤਰਾਂ ਦੀ ਮੰਨੀਏ ਤਾਂ ਖਾੜਕੂਵਾਦ ਦੌਰਾਨ ਇਹ ਕਈ ਅੱਤਵਾਦੀ ਸੰਗਠਨਾਂ ਨਾਲ ਵੀ ਜੁੜਿਆ ਰਿਹਾ ਸੀ। ਮੁਲਜ਼ਮ ਦੀ ਪਛਾਣ ਗੁਰਸੇਵਕ ਸਿੰਘ ਬਬਲਾ ਵਾਸੀ ਪਿੰਡ ਘੁਡਾਣੀ ਕਲਾਂ, ਪਾਇਲ ਵਜੋਂ ਹੋਈ ਹੈ।

ਉਸ ਖਿਲਾਫ 13 ਅਗਸਤ 1983 ਨੂੰ ਲੁਧਿਆਣਾ ਦੇ ਕੋਤਵਾਲੀ ਥਾਣੇ ਵਿੱਚ ਲੁੱਟ ਦਾ ਪਹਿਲਾ ਕੇਸ ਦਰਜ ਹੋਇਆ ਸੀ। ਇਸ ਤੋਂ ਬਾਅਦ ਲੁਧਿਆਣਾ ਡਿਵੀਜ਼ਨ ਨੰਬਰ ਇੱਕ ਵਿੱਚ ਲੁੱਟ-ਖੋਹ, ਜਗਰਾਉਂ ਵਿੱਚ ਲੁੱਟ-ਖੋਹ, ਰਾਏਕੋਟ ਵਿੱਚ ਲੁੱਟ-ਖੋਹ, ਜਗਰਾਉਂ ਵਿੱਚ ਲੁੱਟ-ਖੋਹ, ਰਾਏਕੋਟ ਵਿੱਚ ਲੁੱਟ-ਖੋਹ, ਲੁਧਿਆਣਾ ਡਿਵੀਜ਼ਨ ਨੰਬਰ 6 ਵਿੱਚ ਕਤਲ, ਲੁਧਿਆਣਾ ਡਿਵੀਜ਼ਨ ਨੰਬਰ 4 ਵਿੱਚ ਕਤਲ ਦੇ ਕੇਸ ਦਰਜ ਹਨ। ਇਸ ਤੋਂ ਇਲਾਵਾ ਰਾਜਸਥਾਨ ਵਿੱਚ 5, ਦਿੱਲੀ ਵਿੱਚ 4, ਹਰਿਆਣਾ ਵਿੱਚ 1 ਕੇਸ ਦਰਜ ਹੈ।

ਇਸ ਬਾਰੇ ਡੀਐਸਪੀ ਪਾਇਲ ਨਿਖਿਲ ਗਰਗ ਨੇ ਦੱਸਿਆ ਕਿ ਐਸਐਸਪੀ ਅਮਨੀਤ ਕੌਂਡਲ ਦੀਆਂ ਹਦਾਇਤਾਂ ’ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਇਸੇ ਤਹਿਤ ਗੁਰਸੇਵਕ ਸਿੰਘ ਬਬਲਾ ਨੂੰ ਬਾਈਕ ਚੋਰੀ ਦੇ ਮਾਮਲੇ ਵਿੱਚ ਫੜਿਆ ਗਿਆ। ਰਾੜਾ ਸਾਹਿਬ ਤੋਂ ਮੋਟਰ ਸਾਈਕਲ ਚੋਰੀ ਹੋ ਗਿਆ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਬਬਲਾ ਨੂੰ ਲੁਧਿਆਣਾ ਜੇਲ੍ਹ ਭੇਜ ਦਿੱਤਾ ਗਿਆ। ਫਿਰ ਉਸ ਨੂੰ ਦੋਰਾਹਾ ਥਾਣੇ ਵਿੱਚ ਦਰਜ ਚੋਰੀ ਦੇ ਦੂਜੇ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ।

ਮੁਲਜ਼ਮ ਦੇ ਘਰੋਂ ਚੋਰੀ ਕੀਤੀ ਐਕਟਿਵਾ ਬਰਾਮਦ ਕੀਤੀ ਗਈ। ਉਸ ਦੇ ਕਬਜ਼ੇ 'ਚੋਂ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ। ਮੁਲਜ਼ਮ ਵਾਹਨ ਚੋਰੀ ਕਰਨ ਤੋਂ ਬਾਅਦ ਇਸ ਦੇ ਪੁਰਜ਼ੇ ਕੱਢ ਕੇ ਸਕਰੈਪ ਡੀਲਰਾਂ ਨੂੰ ਵੇਚ ਦਿੰਦਾ ਸੀ। ਅੱਜਕੱਲ੍ਹ ਉਹ ਇਸ ਤਰੀਕੇ ਨਾਲ ਪੈਸੇ ਇਕੱਠੇ ਕਰਕੇ ਆਪਣੇ ਖਰਚੇ ਦਾ ਪ੍ਰਬੰਧ ਕਰਦਾ ਸੀ। 

ਗੁਰਸੇਵਕ ਸਿੰਘ ਬਬਲਾ ਸ਼ਾਪਿੰਗ ਮਾਲ ਦੇ ਬਾਹਰ ਪਾਰਕਿੰਗ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਦਾ ਸੀ। ਦੋਰਾਹਾ ਨੇੜੇ ਡੀ-ਮਾਰਟ ਦੀ ਪਾਰਕਿੰਗ ਵਿੱਚ ਬਾਈਕ ਚੋਰੀ ਦੇ ਸੀਸੀਟੀਵੀ ਵੀ ਸਾਹਮਣੇ ਆਏ ਹਨ। ਇਸ ਸੀਸੀਟੀਵੀ 'ਚ ਬਬਲਾ ਆਪਣੇ ਸਾਥੀ ਨਾਲ ਚੋਰੀ ਦੀ ਐਕਟਿਵਾ 'ਤੇ ਆਉਂਦਾ ਹੈ ਤੇ ਬਾਈਕ ਚੋਰੀ ਕਰਕੇ ਦੌੜ ਜਾਂਦਾ ਹੈ। ਪੁਲਿਸ ਉਸ ਦੇ ਸਾਥੀ ਦੀ ਵੀ ਭਾਲ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget