Ludhiana: ਲੁਧਿਆਣਾ ਵਾਸੀਆਂ ਲਈ ਚੰਗੀ ਖਬਰ! ਪਹਿਲੀ ਵਾਰ ਮਹਿਲਾ ਬਣੇਗੀ ਮੇਅਰ, ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਲੁਧਿਆਣਾ ਵਾਸੀਆਂ ਲਈ ਚੰਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਪੰਜਾਬ ਵਿੱਚ ਨਗਰ ਨਿਗਮ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਮੇਅਰ ਦੀ ਨਿਯੁਕਤੀ ਲਈ ਸੰਘਰਸ਼ ਜਾਰੀ ਹੈ।ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Ludhiana News: ਲੁਧਿਆਣਾ ਵਾਸੀਆਂ ਲਈ ਚੰਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਪੰਜਾਬ ਵਿੱਚ ਨਗਰ ਨਿਗਮ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਮੇਅਰ ਦੀ ਨਿਯੁਕਤੀ ਲਈ ਸੰਘਰਸ਼ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਲੁਧਿਆਣਾ ਨਗਰ ਨਿਗਮ (Ludhiana Municipal Corporation) ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੋਵੇਗਾ। ਜਦਕਿ ਬਾਕੀ 4 ਨਗਰ ਨਿਗਮਾਂ ਦੇ ਮੇਅਰ ਦੇ ਅਹੁਦੇ ਜਨਰਲ ਹੋਣਗੇ।
ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ
ਦੱਸ ਦੇਈਏ ਕਿ 21 ਦਸੰਬਰ 2024 ਨੂੰ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਹੋਈਆਂ ਸਨ। ਮੇਅਰ ਦੇ ਅਹੁਦੇ ਲਈ ਕਾਫੀ ਮੁਕਾਬਲਾ ਚੱਲ ਰਿਹਾ ਹੈ। ਇਸ ਵਿਵਾਦ ਦਰਮਿਆਨ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਲੁਧਿਆਣਾ ਵਿੱਚ ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੈ। ਇਸ ਨੋਟੀਫਿਕੇਸ਼ਨ ਤੋਂ ਸਾਫ਼ ਹੋ ਗਿਆ ਹੈ ਕਿ ਲੁਧਿਆਣਾ ਦੀ ਮੇਅਰ ਇੱਕ ਮਹਿਲਾ ਹੋਵੇਗੀ।
ਪਹਿਲੀ ਵਾਰ ਲੁਧਿਆਣਾ ਵਿੱਚ ਕੋਈ ਮਹਿਲਾ ਮੇਅਰ ਬਣੇਗੀ
ਜਾਰੀ ਨੋਟੀਫਿਕੇਸ਼ਨ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਮੇਅਰ ਦਾ ਅਹੁਦਾ ਇੱਕ ਔਰਤ ਲਈ ਰਾਖਵਾਂ ਕੀਤਾ ਗਿਆ ਹੈ। ਬਾਕੀ 4 ਨਗਰ ਨਿਗਮਾਂ ਵਿੱਚ ਮੇਅਰ ਦਾ ਅਹੁਦਾ ਜਨਰਲ ਹੋਵੇਗਾ। ਇਸ ਸਬੰਧੀ ਵਿਭਾਗ ਨੇ ਡਿਵੀਜ਼ਨਲ ਕਮਿਸ਼ਨਰ ਨੂੰ ਸੂਚਨਾ ਭੇਜੀ ਹੈ ਕਿ ਲੁਧਿਆਣਾ ਸੀਟ ਔਰਤਾਂ ਲਈ ਰਾਖਵੀਂ ਰੱਖੀ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਪਹਿਲੀ ਵਾਰ ਲੁਧਿਆਣਾ ਵਿੱਚ ਕੋਈ ਮਹਿਲਾ ਮੇਅਰ ਬਣੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।